CIA ਸਟਾਫ਼ ਨੇ ਫ਼ਰਜ਼ੀ ਡਾਕਟਰ ਕੀਤਾ ਗ੍ਰਿਫ਼ਤਾਰ
ਬਠਿੰਡਾ (TLT) ਸੀਆਈਏ ਸਟਾਫ 2 ਦੀ ਪੁਲਿਸ ਨੇ ਜ਼ਿਲ੍ਹੇ ਦੇ ਪਿੰਡ ਲਹਿਰਾ ਮੁਹੱਬਤ ਦੀ ਥਰਮਲ ਮਾਰਕੀਟ ਵਿੱਚੋਂ ਇਕ ਫਰਜ਼ੀ ਡਾਕਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਸੀਆਈਏ ਸਟਾਫ ਦੇ ਸਹਾਇਕ ਥਾਣੇਦਾਰ ਹਰਮਨਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਹਰਜਿੰਦਰ ਸਿੰਘ ਵਾਸੀ ਸਾਹਮਣੇ ਲਹਿਰਾ ਥਰਮਲ ਮਾਰਕੀਟ ਵਿਚ ਫਤਿਹ ਮੈਡੀਕਲ ਸਟੋਰ ਚਲਾਉਂਦਾ ਹੈ, ਜਿਸਨੇ ਸਟੋਰ ਦੇ ਨਾਲ ਹੀ ਆਪਣੀ ਰਿਹਾਇਸ਼ ਰੱਖੀ ਹੋਈ ਹੈ।
ਉਕਤ ਡਾਕਟਰ ਆਪਣੇ ਆਪ ਨੂੰ ਯੋਗਤਾ ਪ੍ਰਾਪਤ ਦੱਸ ਕੇ ਭੋਲੇ ਭਾਲੇ ਲੋਕਾਂ ਨਾਲ ਧੋਖਾਧੜੀ ਕਰਕੇ ਉਨ੍ਹਾਂ ਨੂੰ ਆਪਣੀ ਰਿਹਾਇਸ਼ੀ ਮਕਾਨ ਵਿਚ ਦਾਖਲ ਕਰ ਲੈਂਦਾ ਹੈ। ਇਸ ਦੌਰਾਨ ਉਹ ਜਿੱਥੇ ਐਲੋਪੈਥਿਕ ਦਵਾਈਆਂ ਨਾਲ ਟੀਕੇ ਤੇ ਡਰਿੰਪਾਂ ਲਾ ਕੇ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਦਾ ਰਿਹਾ ਹੈ। ਜਦੋਂ ਕਿ ਉਸ ਕੋਲ ਸਿਰਫ਼ ਮੈਡੀਕਲ ਚਲਾਉਣ ਦਾ ਅਧਿਕਾਰ ਹੈ। ਸੀਆਈਏ ਸਟਾਫ ਦੀ ਪੁਲਿਸ ਨੇ ਸੂਚਨਾ ਤੋਂ ਬਾਅਦ ਛਾਪੇਮਾਰੀ ਕਰਦਿਆਂ ਹਰਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

More Stories
ਵੱਡੀ ਸਫ਼ਲਤਾ: ਏਐਨਟੀਐਫ ਤੇ ਬੀਐਸਐਫ ਨੇ ਸਾਂਝੇ ਆਪਰੇਸ਼ਨ ਦੌਰਾਨ 20 ਕਿੱਲੋ ਹੈਰੋਇਨ ਸਮੇਤ ਫੜੇ ਦੋ ਸਮਗਲਰ
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ