ਕਰੰਟ ਲੱਗਣ ਨਾਲ ਤਿੰਨ ਮਾਸੂਮ ਬੱਚੀਆਂ ਦੀ ਮੌਤ, ਲੋਹੇ ਦੇ ਮੰਜੇ ਨਾਲ ਪੱਖੇ ਦੀ ਤਾਰ ਟਕਰਾਉਣ ਕਾਰਨ ਵਾਪਰਿਆ ਹਾਦਸਾ

ਕਰੰਟ ਲੱਗਣ ਨਾਲ ਤਿੰਨ ਮਾਸੂਮ ਬੱਚੀਆਂ ਦੀ ਮੌਤ, ਲੋਹੇ ਦੇ ਮੰਜੇ ਨਾਲ ਪੱਖੇ ਦੀ ਤਾਰ ਟਕਰਾਉਣ ਕਾਰਨ ਵਾਪਰਿਆ ਹਾਦਸਾ

ਪਾਤੜਾਂ (TLT) ਪਟਿਆਲਾ ਜ਼ਿਲ੍ਹੇ ਦੇ ਪਾਤੜਾਂ ਵਿੱਚ ਬੁੱਧਵਾਰ ਦੁਪਹਿਰ ਸਮੇਂ ਬਿਜਲੀ ਦਾ ਕਰੰਟ ਲੱਗਣ ਕਾਰਨ ਤਿੰਨ ਮਾਸੂਮ ਕੁੜੀਆਂ ਦੀ ਮੌਤ ਹੋ ਗਈ। ਬਿਹਾਰ ਤੋਂ ਪਾਤੜਾਂ ਵਿਖੇ ਕੰਮ ਕਰਨ ਆਏ ਪ੍ਰਵਾਸੀ ਮਜ਼ਦੂਰ ਪਰਿਵਾਰ ਨਾਲ ਸੰਬੰਧਿਤ ਮ੍ਰਿਤਕ ਕੁੜੀਆਂ ਦੀ ਉਮਰ 7 ਸਾਲ, 5 ਸਾਲ ਅਤੇ 3 ਸਾਲ ਦੱਸੀ ਜਾ ਰਹੀ ਹੈ। ਹਾਦਸੇ ਦਾ ਸ਼ਿਕਾਰ ਹੋਈਆਂ ਤਿੰਨੋਂ ਲੜਕੀਆਂ ਸਕੀਆਂ ਭੈਣਾਂ ਸਨ ਜੋ ਹਾਦਸੇ ਸਮੇਂ ਘਰ ਵਿੱਚ ਇਕੱਲੀਆਂ ਸਨ। ਮ੍ਰਿਤਕ ਬੱਚੀਆਂ ਦੇ ਮਾਂ ਬਾਪ ਦਿਹਾੜੀ ਮਜ਼ਦੂਰੀ ਲਈ ਘਰ ਤੋਂ ਬਾਹਰ ਗਏ ਹੋਏ ਸਨ। ਘਟਨਾ ਦਾ ਪਤਾ ਲੱਗ ਰਿਹਾ ਸੀ ਪਾਵਰ ਕਾਮ ਅਤੇ ਪੁਲਿਸ ਅਧਿਕਾਰੀਆਂ ਨੇ ਮੌਕੇ ਉੱਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਂਦੇ ਆ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਇਹ ਘਟਨਾ ਦੁਪਹਿਰ 2 ਵਜੇ ਦੇ ਕਰੀਬ ਵਾਪਰੀ। ਜਦੋਂ ਕੁੜੀਆਂ ਦੇ ਮਾਪੇ ਕੰਮ ਤੋਂ ਵਾਪਸ ਆਏ ਤਾਂ ਤਿੰਨੋਂ ਧੀਆਂ ਘਰ ਦੇ ਅੰਦਰ ਬੇਹੋਸ਼ ਪਈਆਂ ਸਨ। ਪਤਾ ਲੱਗਾ ਹੈ ਕਿ ਘਰ ਵਿੱਚ ਲਗਾਇਆ ਗਿਆ ਬਿਜਲੀ ਦਾ ਪੱਖਾ ਲੋਹੇ ਦੇ ਮੰਜੇ ਦੇ ਬਹੁਤ ਨੇੜੇ ਸੀ ਜਿਸ ਉੱਤੇ ਤਿੰਨੋਂ ਬੱਚੀਆਂ ਸੁੱਤੀਆਂ ਹੋਈਆਂ ਸਨ ਅਚਾਨਕ ਪੱਖੇ ਦੀ ਤਾਰ ਦੀ ਲੋਹੇ ਦੇ ਮੰਜੇ ਦੇ ਇੱਕ ਹਿੱਸੇ ਨੂੰ ਛੂਹ ਗਈ, ਜਿਸ ਕਾਰਨ ਲੋਹੇ ਦੇ ਮੰਜੇ ਵਿੱਚ ਕਰੰਟ ਆ ਗਿਆ। ਕਰੰਟ ਲੱਗਣ ਦੀ ਇਸ ਘਟਨਾ ਨਾਲ ਮੰਜੇ ਉੱਤੇ ਸੁੱਤੀਆਂ ਪਈਆਂ ਤਿੰਨੋਂ ਸਕੀਆਂ ਭੈਣਾਂ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਮ੍ਰਿਤਕ ਲੜਕੀਆਂ ਦੀ ਪਛਣ ਨਗਮਾ ਖਾਤਿਮ (7) ਰੁਕਸਾਰ ਖਾਤਿਮ (5) ਅਤੇ ਖੁਸ਼ੀ ਖਾਤਿਮ ( 3) ਪੁੱਤਰੀਆਂ ਮੁਹੰਮਦ ਫਾਰੂਕਦੀਨ ਪੁੱਤਰ ਮੁਹੰਮਦ ਸਲੀਮ ਵਾਸੀ ਪਿੰਡ ਲੱਖਰਾ ਬਸਤੀ ਜ਼ਿਲ੍ਹਾ ਰਈਆ (ਬਿਹਾਰ) ਵਜੋਂ ਹੋਈ ਹੈ।