ਅੰਮ੍ਰਿਤਸਰ (TLT) ਸ੍ਰੀ ਹਰਿਮੰਦਰ ਸਾਹਿਬ ਨੂੰ ਧਮਕੀ ਦੇਣ ਵਾਲੇ ਦੋ ਮੁਲਜ਼ਮਾਂ ਨੂੰ ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਦੀਆਂ ਤਿੰਨ ਟੀਮਾਂ ਨੇ ਤਾਮਿਲਨਾਡੂ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਇਸ ਸੰਬੰਧੀ ਡਾਂਕਾਰੀ ਦਿੱਤੀ। ਪਤਾ ਲੱਗਾ ਹੈ ਕਿ ਇਹ ਗ੍ਰਿਫ਼ਤਾਰੀ ਤਾਮਿਲਨਾਡੂ ਤੋਂ ਕੀਤੀ ਗਈ ਹੈ। ਪਤਾ ਲੱਗਾ ਹੈ ਕਿ ਪੁਲਿਸ ਅੱਜ ਬਾਅਦ ਦੁਪਹਿਰ ਮੁਲਜ਼ਮਾਂ ਨੂੰ ਅੰਮ੍ਰਿਤਸਰ ਲੈ ਕੇ ਆ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਸੋਮਵਾਰ ਤੋਂ ਹੁਣ ਤੱਕ ਈਮੇਲ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਨੂੰ ਪੰਜ ਵਾਰ ਆਰਡੀਐਕਸ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਇਸ ਕਾਰਨ ਪੁਲਿਸ, ਅਰਧ ਸੈਨਿਕ ਬਲ ਅਤੇ ਟਾਸਕ ਫੋਰਸ ਲਗਾਤਾਰ ਸ੍ਰੀ ਹਰਿਮੰਦਰ ਸਾਹਿਬ ਅਤੇ ਇਸਦੇ ਆਲੇ ਦੁਆਲੇ ਦੇ ਇਲਾਕਿਆਂ ਦੀ ਜਾਂਚ ਕਰ ਰਹੇ ਹਨ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ