ਚੰਡੀਗੜ੍ਹ (TLT) ਪੰਜਾਬ ਸਰਕਾਰ ਨੇ ਜੇਲ੍ਹਾਂ ’ਚ ਸਟਾਫ ਦੀ ਘਾਟ ਪੂਰੀ ਕਰਨ ਲਈ ਪੰਜਾਬ ਪੁਲਿਸ ਦੇ ਇੰਸਪੈਕਟਰ ਤੋਂ ਲੈ ਕੇ ਏਆਈਜੀ ਤੱਕ ਦੇ ਅਧਿਕਾਰੀਆਂ ਦੀਆਂ ਸੇਵਾਵਾਂ ਇਕ ਸਾਲ ਲਈ ਜੇਲ੍ਹ ਵਿਭਾਗ ਦੇ ਸੁਪਰਦ ਕੀਤੀਆਂ ਹਨ। ਗ੍ਰਹਿ ਵਿਭਾਗ ਦੇ ਵਧੀਕ ਪ੍ਰਮੁੱਖ ਸਕੱਤਰ ਅਲੋਕ ਸੇਖ਼ਰ ਵੱਲੋ ਜਾਰੀ ਹੁਕਮ ਮੁਤਾਬਕ ਤਿੰਨ ਏਆਈਜੀ ਮਨਮੋਹਨ ਕੁਮਾਰ, ਸਤਬੀਰ ਸਿੰਘ ਤੇ ਦਲਜੀਤ ਸਿੰਘ ਨੂੰ ਜੇਲ੍ਹ ਵਿਭਾਗ ’ਚ ਬਤੌਰ ਡੀਆਈਜੀ ਲਗਾਇਆ ਗਿਆ ਹੈ। ਇਸੇ ਤਰ੍ਹਾਂ ਪੰਜ ਐੱਸਪੀ ਰੈਂਕ ਦੇ ਅਧਿਕਾਰੀਆਂ ਨੂੰ ਸੁਪਰਡੈਂਟ ਸੈਂਟਰਲ ਜੇਲ੍ਹ ਦੇ ਰੂਪ ’ਚ ਨਿਯੁਕਤ ਕੀਤਾ ਹੈ। ਇਨ੍ਹਾਂ ’ਚ ਅਜੈ ਰਾਜ ਸਿੰਘ, ਗਗਨੇਸ਼ ਕੁਮਾਰ, ਪਰਦੀਪ ਸਿੰਘ ਸੰਧੂ, ਮੁਖ਼ਤਿਆਰ ਰਾਏ ਤੇ ਸਿਮਰਨਜੀਤ ਸਿੰਘ ਹਨ। ਇੰਸੈਪਕਟਰ ਰੈਂਕ ਦੇ ਦਸ ਅਧਿਕਾਰੀਆਂ ਆਸ਼ਾ ਰਾਣੀ, ਕਮਲਜੀਤ ਸਿੰਘ, ਗੁਰਪਿਆਰ ਸਿੰਘ, ਅਮਨ, ਰਵੀ ਕੁਮਾਰ, ਪ੍ਰੀਤਇੰਦਰ ਸਿੰਘ, ਗੁਰਿੰਦਰਪਾਲ ਸਿੰਘ, ਸਿਮਰਨ ਪ੍ਰੀਤ ਕੌਰ, ਮਨਜੀਤ ਕੌਰ ਤੇ ਜਗਦੇਵ ਸਿੰਘ ਨੂੰ ਡਿਪਟੀ ਸੁਪਰਡੈਂਟ ਜੇਲ੍ਹ ਲਗਾਇਆ ਹੈ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ