ਚੰਡੀਗੜ੍ਹ (TLT) ਖਰੜ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਤੇ ਸਾਬਕਾ ਮੰਤਰੀ ਅਨਮੋਲ ਗਗਨ ਮਾਨ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣੇ ਐਕਸ ਹੈਂਡਲ ‘ਤੇ ਟਵੀਟ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਲਿਖਿਆ – ਦਿਲ ਭਾਰੀ ਹੈ, ਪਰ ਮੈਂ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ। ਮੇਰਾ ਵਿਧਾਇਕ ਦੇ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਦਿੱਤਾ ਹੋਇਆ ਅਸਤੀਫ਼ਾ ਸਵੀਕਾਰ ਕੀਤਾ ਜਾਵੇ। ਮੇਰੀਆਂ ਸ਼ੁੱਭਕਾਮਨਾਵਾਂ ਪਾਰਟੀ ਦੇ ਨਾਲ ਹਨ। ਮੈਨੂੰ ਉਮੀਦ ਹੈ, ਪੰਜਾਬ ਸਰਕਾਰ ਲੋਕਾਂ ਦੀਆੰ ਉਮੀਦਾਂ ‘ਤੇ ਖਰੀ ਉਤਰੇਗੀ। ਬੀਤੇ ਕੱਲ੍ਹ ਹੀ ਉੱਘੇ ਵਪਾਰੀ ਤੇ ਅਕਾਲੀ ਦਲ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ ਮਾਜਰੀ ਜੱਟਾ ਨੇ ਵੀ ਅਕਾਲੀ ਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ। ਜੇਕਰ ਸਪੀਕਰ ਵਿਧਾਨਸਭਾ ਅਨਮੋਲ ਗਗਨ ਮਾਨ ਦਾ ਅਸਤੀਫਾ ਸਵੀਕਾਰ ਕਰ ਲੈਂਦੇ ਹਨ ਤਾਂ ਪੰਜਾਬ ‘ਚ ਤਰਨ ਤਾਰਨ ਅਤੇ ਖਰੜ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣਾਂ ਹੋਣਾ ਤੈਅ ਹੈ।
ਅਨਮੋਲ ਗਗਨ ਮਾਨ ਟੂਰਿਜ਼ਮ ਵਿਭਾਗ ਦੀ ਮੰਤਰੀ ਰਹਿ ਚੁੱਕੀ ਹਨ ਪਰ ਜਦੋਂ ਆਮ ਆਦਮੀ ਪਾਰਟੀ ਨੇ ਮੰਤਰੀਮੰਡਲ ‘ਚ ਬਦਲਾਅ ਕੀਤਾ ਤਾਂ ਮਾਨ ਨੂੰ ਅਹੁਦਿਓਂ ਹਟਾ ਦਿੱਤਾ ਗਿਆ। ਉਹ ਆਪਣੇ ਬਿਆਨਾਂ ਕਾਰਨ ਅਕਸਰ ਵਿਵਾਦਾਂ ‘ਚ ਰਹਿੰਦੀ ਰਹੀ ਹਨ।


More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ