ਫਾਜ਼ਿਲਕਾ (TLT) ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੀ ਸਾਦਕੀ ਚੌਕੀ ‘ਤੇ ਤਿਰੰਗਾ ਝੰਡਾ ਲਗਾਇਆ ਜਾ ਰਿਹਾ ਹੈ, ਜੋ ਕਿ 200 ਫੁੱਟ ਉੱਚਾ ਹੈ। ਦਰਅਸਲ, ਲੰਬੇ ਸਮੇਂ ਤੋਂ ਲੋਕ ਉੱਚਾ ਝੰਡਾ ਲਗਾਉਣ ਦੀ ਮੰਗ ਕਰ ਰਹੇ ਸਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਕੰਮ 15 ਅਗਸਤ ਤੱਕ ਪੂਰਾ ਹੋ ਜਾਵੇਗਾ। ਸਥਾਨਕ ਲੋਕਾਂ ਨੇ ਕਿਹਾ ਕਿ ਪਾਕਿਸਤਾਨ ਵਿੱਚ ਇੱਕ ਉੱਚਾ ਝੰਡਾ ਲਹਿਰਾ ਰਿਹਾ ਹੈ ਅਤੇ ਭਾਰਤ ਵਿੱਚ ਵੀ ਅਜਿਹਾ ਉੱਚਾ ਤਿਰੰਗਾ ਝੰਡਾ ਲਹਿਰਾਇਆ ਜਾਣਾ ਚਾਹੀਦਾ ਹੈ। ਐਸਡੀਓ ਹਰਮੀਤ ਸਿੰਘ ਨੇ ਦੱਸਿਆ ਕਿ ਇਸ ਝੰਡੇ ਦੀ ਉਚਾਈ ਲਗਭਗ 200 ਫੁੱਟ ਹੈ ਜੋ ਕਿ ਪਾਕਿਸਤਾਨ ਦੇ ਝੰਡੇ ਤੋਂ 20 ਮੀਟਰ ਉੱਚਾ ਹੈ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਝੰਡਾ ਸਰਹੱਦ ‘ਤੇ ਲਗਭਗ ਚਾਰ-ਪੰਜ ਕਿਲੋਮੀਟਰ ਦੂਰ ਤੋਂ ਲਹਿਰਾਉਂਦਾ ਦਿਖਾਈ ਦੇਵੇਗਾ। ਇਹ ਸਾਰਾ ਕੰਮ ਕੰਮ 15 ਅਗਸਤ ਤੱਕ ਪੂਰਾ ਹੋ ਜਾਵੇਗਾ। ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਵਨਾ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਲੋਕਾਂ ਨਾਲ ਇੱਕ ਵਾਅਦਾ ਕੀਤਾ ਸੀ ਜੋ ਹੁਣ ਪੂਰਾ ਹੋਣ ਜਾ ਰਿਹਾ ਹੈ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ