ਲੁਧਿਆਣਾ (TLT) ਪੰਜਾਬ ਦੇ ਕਈ ਜ਼ਿਲਿ੍ਆਂ ’ਚ ਐਤਵਾਰ ਨੂੰ ਤੇਜ਼ ਧੁੱਪ ਵਿਚਾਲੇ ਬੱਦਲਵਾਈ ਦੇਖੀ ਗਈ। ਕੁਝ ਜ਼ਿਲ੍ਹਿਆਂ ’ਚ ਹਲਕੀ ਬਾਰਿਸ਼ ਵੀ ਪਈ। ਜਿਨ੍ਹਾਂ ਜ਼ਿਲ੍ਹਿਆਂ ’ਚ ਹਲਕਾ ਮੀਂਹ ਪਿਆ ਹੈ, ਉੱਥੇ ਦਿਨ ਦਾ ਤਾਪਮਾਨ ਆਮ ਨਾਲੋਂ ਇਕ ਤੋਂ ਦੋ ਡਿਗਰੀ ਸੈਲਸੀਅਸ ਘੱਟ ਰਿਹਾ।
ਮੌਸਮ ਕੇਂਦਰ ਮੁਤਾਬਕ ਚੰਡੀਗੜ੍ਹ ’ਚ 0.6 ਮਿਲੀਮੀਟਰ, ਪਠਾਨਕੋਟ ’ਚ 0.7, ਫ਼ਰੀਦਕੋਟ ’ਚ 0.5, ਫਿਰੋਜ਼ਪੁਰ ’ਚ 3.9 ਤੇ ਰੋਪੜ ’ਚ 0.5 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਓਧਰ ਮੌਸਮ ਵਿਭਾਗ ਨੇ ਸੋਮਵਾਰ ਤੇ ਮੰਗਲਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਹੈ, ਜਦਕਿ 23 ਜੁਲਾਈ ਨੂੰ ਮੌਸਮ ਸਾਫ਼ ਰਹੇਗਾ। 24 ਜੁਲਾਈ ਨੂੰ ਮੁੜ ਬਾਰਿਸ਼ ਦੀ ਸੰਭਾਵਨਾ ਹੈ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ