ਅਨਮੋਲਜੀਤ ਕੌਰ ਨੇ ਪਹਿਲਾ, ਤਜਿੰਦਰ ਕੌਰ ਨੇ ਦੂਜਾ ਤੇ ਮਨਪ੍ਰੀਤ ਕੌਰ ਨੇ ਤੀਜਾ ਸਥਾਨ ਕੀਤਾ ਹਾਸਲ
ਜਲੰਧਰ, 23 ਜੁਲਾਈ (ਰਮੇਸ਼ ਗਾਬਾ) ਡਾਇਰੈਕਟਰ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਸਿੰਘ ਵਿਰਕ (ਰਿਟਾ.) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਚਲਾਏ ਜਾ ਰਹੇ ਸਰਕਾਰੀ ਕਾਲਜ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਜਲੰਧਰ ਦਾ ਪੀ.ਜੀ.ਡੀ.ਸੀ.ਏ. ਦੇ ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਪੀ.ਜੀ.ਡੀ.ਸੀ.ਏ. ਡਿਪਲੋਮਾ ਦੇ ਦੂਜੇ ਸਮੈਸਟਰ ਵਿੱਚ ਅਨਮੋਲਜੀਤ ਕੌਰ ਨੇ 7.77 ਐਸ.ਜੀ.ਪੀ.ਏ. ਲੈ ਕੇ ਪਹਿਲਾ, ਤਜਿੰਦਰ ਕੌਰ ਨੇ 7.69 ਐਸ.ਜੀ.ਪੀ.ਏ. ਲੈ ਕੇ ਦੂਜਾ ਅਤੇ ਮਨਪ੍ਰੀਤ ਕੌਰ ਨੇ 7.38 ਐਸ.ਜੀ.ਪੀ.ਏ. ਲੈ ਕੇ ਤੀਜਾ ਸਥਾਨ ਹਾਸਿਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਆਈ.ਕੇ.ਜੀ.ਪੰਜਾਬ ਟੈਕਨੀਕਲ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹੈ। ਉਨ੍ਹਾਂ ਇਸ ਸ਼ਾਨਦਾਰ ਨਤੀਜੇ ਲਈ ਪ੍ਰਿੰਸੀਪਲ ਪ੍ਰੋ.ਹਰਜੀਤ ਕੌਰ, ਪ੍ਰੋ.ਮਨਜੀਤ ਕੌਰ, ਪ੍ਰੋ.ਰਵੀਨਾ, ਸੂਬੇਦਾਰ ਮੇਜਰ ਹਰਜਿੰਦਰ ਸਿੰਘ, ਸੁਪਰਡੰਟ ਵਿਕਾਸ ਕੁਮਾਰ ਅਤੇ ਸਮੂਹ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।

More Stories
ਸੰਤ ਸੀਚੇਵਾਲ ਨੇ ਮੁੱਖ ਮੰਤਰੀ ਕੋਲੋ ਕਾਸ਼ਤਕਾਰਾਂ ਨੂੰ ਮੁਆਵਜਾ ਦੇਣ ਦੀ ਕੀਤੀ ਮੰਗ
79ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲਹਿਰਾਇਆ ਤਿਰੰਗਾ
ਮੋਦੀ ਦੀ ਵਿਦੇਸ਼ ਨੀਤੀ ਦੇ ਨਤੀਜੇ—ਅਮਰੀਕਾ ਵੱਲੋਂ ਟੈਕਸ ਵਾਧਾ, ਜਲੰਧਰ ਦੇ ਉਦਯੋਗ ਚਿੰਤਾ ’ਚ: ਅੰਮ੍ਰਿਤ ਪਾਲ ਸਿੰਘ