ਸ਼ਾਹਕੋਟ ਪੁਲਿਸ ਵੱਲੋ ਨਜ਼ਾਇਜ ਹਥਿਆਰ ਸਮੇਤ ਇੱਕ ਕਾਬੂ

ਜਲੰਧਰ,11 ਜੂਨ :(ਰਮੇਸ਼ ਗਾਬਾ) ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਵਿਸ਼ੇਸ ਮੁਹਿੰਮ ਤਹਿਤ ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ ਮੁੱਖ ਅਫਸਰ ਥਾਣਾ ਸ਼ਾਹਕੋਟ ਦੀ ਪੁਲਿਸ ਪਾਰਟੀ ਵੱਲੋ ਹਥਿਆਰਾ ਦੀ ਤਸਕਰੀ ਕਰਨ ਵਾਲੇ ਇੱਕ ਵਿਅਕਤੀ ਨੂੰ 02 ਨਜਾਇਜ ਹਥਿਆਰਾਂ ਸਮੇਤ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।ਉਕਾਂਰ ਸਿੰਘ ਬਰਾੜ, ਉਪ ਪੁਲਿਸ ਕਪਤਾਨ, ਸਬ ਡਵੀਜਨ ਸ਼ਾਹਕੋਟ ਦੀ ਅਗਵਾਈ ਹੇਠ ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ ਮੁੱਖ ਅਫਸਰ ਥਾਣਾ ਸ਼ਾਹਕੋਟ ਦੀ ਟੀਮ ASI ਅੰਗਰੇਜ ਸਿੰਘ ਥਾਣਾ ਸ਼ਾਹਕੋਟ ਸਮੇਤ ਪੁਲਿਸ ਪਾਰਟੀ ਦੇ ਮਿਤੀ 09.06.2025 ਨੂੰ ਦੌਰਾਨੇ ਨਾਕਾਬੰਦੀ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਦੋਸ਼ੀ  ਪ੍ਰਭਪ੍ਰੀਤ ਸਿੰਘ ਉਰਫ ਪ੍ਰਭ ਪੁੱਤਰ ਸਿਮਰਜੀਤ ਸਿੰਘ ਵਾਸੀ ਪਿੰਡ ਬਿੱਲੀ ਚਾਉ ਥਾਣਾ ਸਦਰ ਨਕੋਦਰ ਜਿਲਾ ਜਲੰਧਰ ਪਾਸੋਂ  ਇੱਕ ਪਿਸਟਲ ਦੇਸੀ 7.65 MM, ਇੱਕ ਜਿੰਦਾ ਰੋਦ 7.65 MM,ਇੱਕ ਖਾਲੀ ਕਾਰਤੂਸ 7.65, ਇੱਕ ਦੇਸੀ ਕੱਟਾ 315 ਬੋਰ, ਦੋ ਜਿੰਦਾ ਰੋਦ 315 ਬੋਰ, ਗੱਡੀ 1-20 PB-06-AH-4626  ਬ੍ਰਾਮਦ ਕਰਕੇ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ, ਜਿਸਨੂੰ  ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ। ਜੋ ਦੋਰਾਨੇ ਰਿਮਾਡ ਦੋਸ਼ੀ ਪਾਸੋਂ ਇੱਕ ਹੋਰ ਦੇਸੀ ਕੱਟਾ 315 ਬੋਰ ਬ੍ਰਾਮਦ ਕੀਤਾ ਗਿਆ ਹੈ। ਦੋਸ਼ੀ ਪਾਸੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਨਜ਼ਾਇਜ ਅਸਲਾ ਕਿੱਥੋਂ ਲੈ ਕਿ ਆਇਆ ਹੈ।