ਐੱਸਏਐੱਸ ਨਗਰ (TLT ) ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਵਧੀਆ ਢੰਗ ਨਾਲ ਪੜ੍ਹਾਉਣ ਲਈ ਅਧਿਆਪਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਨਿਯੁਕਤ ਕਰਨ ਦਾ ਐਲਾਨ ਕੀਤਾ ਗਿਆ। ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਇਹ ਬਿਆਨ ਦਿੱਤੇ ਜਾਂਦੇ ਹਨ ਕਿ ਵਿਸ਼ੇਸ਼ ਵਰਗ ਦੇ ਅਧਿਆਪਕਾਂ ਨੂੰ ਹਰ ਮਹੀਨੇ ਬਦਲੀ ਦਾ ਮੌਕਾ ਦਿੱਤਾ ਜਾਵੇਗਾ, ਜਿਸ ਨਾਲ ਇਨ੍ਹਾਂ ਦਾਅਵਿਆਂ ਨੂੰ ਹੋਰ ਮਜ਼ਬੂਤੀ ਮਿਲਦੀ ਹੈ ਪਰ ਜ਼ਮੀਨੀ ਹਕੀਕਤ ਇਨ੍ਹਾਂ ਬਿਆਨਾਂ ਤੋਂ ਕਾਫ਼ੀ ਵੱਖਰੀ ਨਜ਼ਰ ਆ ਰਹੀ ਹੈ। ਜੂਨ ਤੋਂ ਲੈ ਕੇ ਜੁਲਾਈ ਦੇ ਪਹਿਲੇ ਹਫ਼ਤੇ ਤੱਕ ਵਿਸ਼ੇਸ਼ ਵਰਗ ਤੇ ਹੋਰ ਅਧਿਆਪਕਾਂ ਦੀਆਂ ਬਦਲੀਆਂ ਲਈ ਡਾਟਾ ਇਕੱਠਾ ਕੀਤਾ ਗਿਆ ਸੀ, ਪਰ ਜੁਲਾਈ ਮਹੀਨੇ ਦੇ ਅਖੀਰ ਦੇ ਦਿਨ ਆਉਣ ਦੇ ਬਾਵਜੂਦ ਅਜੇ ਤੱਕ ਸਟੇਸ਼ਨ ਚੁਣਨ ਦੀ ਪ੍ਰਕਿਰਿਆ ਸ਼ੁਰੂ ਨਹੀਂ ਹੋ ਸਕੀ। ਇਸ ਕਾਰਨ ਅਧਿਆਪਕਾਂ ’ਚ ਕਾਫ਼ੀ ਨਾਰਾਜ਼ਗੀ ਪਾਈ ਜਾ ਰਹੀ ਹੈ। ਅਧਿਆਪਕਾਂ ਦਾ ਕਹਿਣਾ ਹੈ ਵਿਭਾਗ ਵੱਲੋਂ ਦਿਨ ’ਚ ਤਿੰਨ-ਚਾਰ ਵਾਰ ਵੱਖ-ਵੱਖ ਜਾਣਕਾਰੀਆਂ ਲਈ ਗੂਗਲ ਫਾਰਮ ਭਰਵਾਏ ਜਾਂਦੇ ਹਨ, ਪਰ ਬਦਲੀਆਂ ਦੀ ਪ੍ਰਕਿਰਿਆ ਸ਼ੁਰੂ ਹੀ ਨਹੀਂ ਕੀਤੀ ਜਾ ਸਕੀ ਹੈ। ਅਧਿਆਪਕਾਂ ਨੇ ਵਿਭਾਗ ਦੀ ਅਫ਼ਸਰਸ਼ਾਹੀ ਨੂੰ ਇਸ ਦੇਰੀ ਲਈ ਜ਼ਿੰਮੇਵਾਰ ਠਹਿਰਾਇਆ ਹੈ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ