ਜਲੰਧਰ,11 ਜੂਨ :(ਰਮੇਸ਼ ਗਾਬਾ) ਥਾਣਾ ਆਦਮਪੁਰ ਜਿਲ੍ਹਾ ਜਲੰਧਰ ਦਿਹਾਤੀ ਦੀ ਪੁਲਿਸ ਵੱਲੋ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 90 ਨਸ਼ੀਲੀਆ ਗੋਲੀਆ ਬ੍ਰਾਮਦ ਕਰਕੇ ਸਫਲਤਾ ਹਾਸਲ ਕੀਤੀ ਹੈ । ਹਰਵਿੰਦਰ ਸਿੰਘ ਵਿਰਕ ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਵੱਲੋ ਦਿੱਤੇ ਗਏ ਦਿਸ਼ਾ ਨਿਰਦੇਸ਼ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਦੇ ਤਹਿਤ ਸ੍ਰੀ ਪ੍ਰਮਿੰਦਰ ਸਿੰਘ ਹੀਰ, ਪੀ.ਪੀ.ਐਸ. ਪੁਲਿਸ ਕਪਤਾਨ (ਸਥਾਨਿਕ ਅਤੇ ਇੰਨਵੈਸਟੀਗੇਸ਼ਨ), ਅਤੇ ਸ੍ਰੀ ਕੁਲਵੰਤ ਸਿੰਘ, ਪੀ.ਪੀ.ਐਸ. ਉਪ ਪੁਲਿਸ ਕਪਤਾਨ ਸਬ-ਡਵੀਜਨ ਆਦਮਪੁਰ ਦੀ ਯੋਗ ਅਗਵਾਈ ਹੇਠ INSP ਹਰਦੇਵਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਆਦਮਪੁਰ ਦੀ ਪੁਲਿਸ ਪਾਰਟੀ ਵੱਲੋ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 90 ਨਸ਼ੀਲੀਆ ਗੋਲੀਆ ਬ੍ਰਾਮਦ ਕਰਕੇ ਸਫਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕੁਲਵੰਤ ਸਿੰਘ, ਪੀ.ਪੀ.ਐਸ. ਉਪ ਪੁਲਿਸ ਕਪਤਾਨ ਸਬ ਡਵੀਜਨ ਆਦਮਪੁਰ ਜੀ ਨੇ ਦੱਸਿਆ ਕਿ ਮਿਤੀ 10.06.2025 ਨੂੰ ASI ਪਰਮਜੀਤ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸਤ ਦੇ ਸਬੰਧ ਵਿੱਚ ਨੇੜੇ ਸ਼ਮਸ਼ਾਨਘਾਟ ਚੌਕ ਅਲਾਵਲਪੁਰ ਮੋਜੂਦ ਸੀ ਕਿ ਜਿਥੇ ਚਮਕੋਰ ਸਿੰਘ ਉਰਫ ਚਮਕੀਲਾ ਨੂੰ ਸ਼ੱਕ ਦੀ ਬਿਨਾਹ ਪਰ ਕਾਬੂ ਕਰਕੇ ਉਸ ਵੱਲੋ ਆਪਣੀ ਸੱਜੀ ਜੇਬ ਵਿੱਚੋ ਕੱਢ ਕੇ ਸੁਟੇ ਚਿੱਟੇ ਰੰਗ ਦੇ ਮੋਮੀ ਲਿਫਾਫੇ ਨੂੰ ਚੈਕ ਕਰਨ ਤੇ ਵਿੱਚੋ 90 ਨਸ਼ੀਲੀਆ ਗੋਲੀਆ ਬ੍ਰਾਮਦ ਹੋਈਆ। ਜਿਸਤੇ ਮੁਕੱਦਮਾ ਨੰਬਰ 88 ਮਿਤੀ 10.06.2025 ਅਧ 22/61/85 NDPS ACT ਥਾਣਾ ਆਦਮਪੁਰ ਜਿਲਾ ਜਲੰਧਰ ਦਿਹਾਤੀ ਦਰਜ ਰਜਿਸਟਰ ਕਰਕੇ ਦੋਸ਼ੀ ਨੂੰ ਮੁਕੱਦਮਾ ਹਜਾ ਵਿੱਚ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ। ਜੋ ਦੋਸ਼ੀ ਨੂੰ ਅੱਜ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਡ ਹਾਸਿਲ ਕਰਕੇ ਹੋਰ ਡੂੰਘਾਈ ਨਾਲ ਪੁਛਗਿੱਛ ਕੀਤੀ ਜਾਵੇਗੀ।

More Stories
ਸੰਤ ਸੀਚੇਵਾਲ ਨੇ ਮੁੱਖ ਮੰਤਰੀ ਕੋਲੋ ਕਾਸ਼ਤਕਾਰਾਂ ਨੂੰ ਮੁਆਵਜਾ ਦੇਣ ਦੀ ਕੀਤੀ ਮੰਗ
79ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲਹਿਰਾਇਆ ਤਿਰੰਗਾ
ਮੋਦੀ ਦੀ ਵਿਦੇਸ਼ ਨੀਤੀ ਦੇ ਨਤੀਜੇ—ਅਮਰੀਕਾ ਵੱਲੋਂ ਟੈਕਸ ਵਾਧਾ, ਜਲੰਧਰ ਦੇ ਉਦਯੋਗ ਚਿੰਤਾ ’ਚ: ਅੰਮ੍ਰਿਤ ਪਾਲ ਸਿੰਘ