ਕਪੂਰਥਲਾ(TLT News)ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲਿਆਂਦੀ ਗਈ ਲੈਂਡ ਪੁਲਿੰਗ ਸਕੀਮ ਦੀ ਸ਼ਲਾਘਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਥੇਦਾਰ ਜੁਗਰਾਜਪਾਲ ਸਿੰਘ ਸਾਹੀ ਤਲਵੰਡੀ ਚੌਧਰੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੇ ਹਿੱਤ ਵਿੱਚ ਲਿਆ ਜਾ ਰਿਹਾ ਹਰ ਲੋਕ ਪੱਖੀ ਫੈਸਲਾ ਲੋਕਾਂ ਦੀ ਸਲਾਹ ਦੇ ਨਾਲ ਹੀ ਲਾਗੂ ਕੀਤਾ ਜਾ ਰਿਹਾ ਹੈ।ਇਸੇ ਲੜੀ ਤਹਿਤ ਸਰਕਾਰ ਵਲੋਂ ਲੈਂਡ ਪੂਲਿੰਗ ਸਕੀਮ ਬਾਰੇ ਸਬੰਧਤ ਪਿੰਡਾਂ ਦੇ ਵਸਨੀਕਾਂ ਦੀ ਫੀਡਬੈਕ ਲੈਣ ਅਤੇ ਉਨ੍ਹਾਂ ਦੇ ਸ਼ੰਕਿਆਂ ਦੇ ਹੱਲ ਲਈ ਮਕਾਨ ਉਸਾਰੀ 164 ਪਿੰਡਾਂ ਦੇ ਵਾਸੀਆਂ ਨਾਲ ਵਿਚਾਰਾਂ ਕੀਤੀਆਂ ਗਈਆਂ ਹਨ।ਜੱਥੇਦਾਰ ਸਾਹੀ ਨੇ ਕਿਹਾ ਕਿ ਜਿਸ ਦਿਨ ਐਲਓਆਈ ਹੋ ਜਾਵੇਗੀ,ਉਸੇ ਦਿਨ ਤੋਂ ਕਿਸਾਨ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮਿਲੇਗਾ ਅਤੇ ਕਿਸਾਨ ਆਪਣੀ ਜ਼ਮੀਨ ਉੱਪਰ ਖੇਤੀ ਵੀ ਕਰਦਾ ਰਹੇਗਾ।ਜ਼ਮੀਨ ਮਾਲਕ ਵੱਲੋਂ ਅਰਜ਼ੀ ਦੇਣ ਦੇ 21 ਦਿਨਾਂ ਦੇ ਅੰਦਰ ਐਲਓਆਈ ਅਤੇ 50 ਹਜ਼ਾਰ ਰੁਪਏ ਨਗਦ ਮਿਲੇਗਾ।ਜਿਸ ਦਿਨ ਸਰਕਾਰ ਵੱਲੋਂ ਕਬਜ਼ਾ ਲਿਆ ਜਾਵੇਗਾ,ਉਸੇ ਦਿਨ ਤੋਂ ਇਕ ਲੱਖ ਰੁਪਏ ਪ੍ਰਤੀ ਏਕੜ ਠੇਕਾ ਮਿਲਣਾ ਸ਼ੁਰੂ ਹੋ ਜਾਵੇਗਾ ਅਤੇ ਜੇਕਰ ਸਰਕਾਰ ਵੱਲੋਂ ਦੋ ਜਾਂ ਤਿੰਨ ਸਾਲ ਲੱਗਦੇ ਹਨ ਤਾਂ ਹਰ ਸਾਲ ਠੇਕੇ ਵਿੱਚ 10 ਫੀਸਦੀ ਵਾਧਾ ਕੀਤਾ ਜਾਵੇਗਾ।ਜੱਥੇਦਾਰ ਸਾਹੀ ਨੇ ਕਿਹਾ ਕਿ ਸਰਕਾਰ ਵਲੋਂ ਵਸਨੀਕਾਂ ਨਾਲ ਕੀਤੀ ਗਈ ਮੀਟਿੰਗ ਵਿੱਚ ਲੋਕਾਂ ਦੇ ਸ਼ੰਕਿਆਂ ਦਾ ਹੱਲ ਹੋਇਆ ਅਤੇ ਲੋਕਾਂ ਵੱਲੋਂ ਇਸ ਸਕੀਮ ਦੀ ਹਮਾਇਤ ਕੀਤੀ ਗਈ।ਉਨ੍ਹਾਂ ਹੋਰਨਾਂ ਪਿੰਡਾਂ ਦੇ ਵਸਨੀਕਾਂ ਨੂੰ ਵੀ ਵਿਰੋਧੀ ਧਿਰ ਦੇ ਗੁੰਮਰਾਹਕੁਨ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।ਉਨ੍ਹਾਂਨੇ ਕਿਹਾ ਕਿ ਭਵਿੱਖ ਵਿੱਚ ਵੀ ਸਰਕਾਰ ਵੱਲੋਂ ਸਬੰਧਤ ਪਿੰਡਾਂ ਦੇ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ।ਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਰਿਹਾਇਸ਼ੀ ਤੇ ਕਮਰਸ਼ੀਅਲ ਪਲਾਟ ਮਿਲਣਗੇ।ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸਿਰਫ ਚੁਣੀਂਦਾ ਲੋਕਾਂ ਨੂੰ ਫਾਇਦਾ ਪਹੁੰਚਾਉਣ ਲਈ ਗੈਰ ਕਾਨੂੰਨੀ ਕਲੋਨੀਆਂ ਨੂੰ ਉਤਸ਼ਾਹਤ ਕੀਤਾ ਗਿਆ ਜਿਸ ਨਾਲ ਸ਼ਹਿਰਾਂ ਦਾ ਗੈਰ ਯੋਜਨਾਬੱਧ ਵਿਕਾਸ ਹੋਇਆ ਉੱਥੇ ਕਲੋਨੀ ਵਾਸੀ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਰਹੇ।ਨਵੀਂ ਸਕੀਮ ਨਾਲ ਯੋਜਨਾਬੱਧ ਕਲੋਨੀਆਂ ਵਿੱਚ ਕਮਰਸ਼ੀਅਲ ਜਾਇਦਾਦ ਕਿਸਾਨਾਂ ਲਈ ਆਮਦਨ ਦਾ ਸਥਾਈ ਸਰੋਤ ਬਣੇਗੀ।ਜੱਥੇਦਾਰ ਸਾਹੀ ਨੇ ਕਿਹਾ ਕਿ ਯੋਜਨਾਬੱਧ ਵਿਕਾਸ ਨੂੰ ਤਰਜੀਹ ਦੇਣ ਵਾਲੀ ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਲੋਕ ਪੱਕੀ ਵੀ ਹੈ ਜਿਸ ਬਾਰੇ ਵਿਰੋਧੀ ਪਾਰਟੀਆਂ ਵੱਲੋਂ ਆਪਣੇ ਸੌੜੇ ਰਾਜਸੀ ਹਿੱਤਾਂ ਨੂੰ ਚਮਕਾਉਣ ਲਈ ਦੁਸ਼ਪ੍ਰਚਾਰ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਲੈਂਡ ਪੂਲਿੰਗ ਸਕੀਮ ਤਹਿਤ ਜ਼ਮੀਨ ਧੱਕੇ ਨਾਲ ਐਕੁਆਇਰ ਨਹੀਂ ਕੀਤੀ ਜਾਵੇਗੀ ਸਗੋਂ ਕਿਸਾਨਾਂ ਦੀ ਸਹਿਮਤੀ ਨਾਲ ਫੈਸਲਾ ਲਿਆ ਜਾਵੇਗਾ ਜਿਸ ਦਾ ਸੂਬੇ ਦੇ ਕਿਸਾਨਾਂ ਨੂੰ ਫਾਇਦਾ ਹੋਵੇਗਾ।ਜਿਹੜੇ ਕਿਸਾਨ ਸਹਿਮਤ ਹੋਣਗੇ,ਉਨ੍ਹਾਂ ਦੀ ਜ਼ਮੀਨ ਹੀ ਇਸ ਨੀਤੀ ਤਹਿਤ ਲਈ ਜਾਵੇਗੀ।

More Stories
ਡਾਇਰੈਕਟਰ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਪੰਜਾਬ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ ਥਾਂਦੇ ਨੇ ‘ਆਪ’ ਤੋਂ ਦਿੱਤਾ ਅਸਤੀਫ਼ਾ
ਫਰਜ਼ੀ ਪੁਲਿਸ ਬਣ ਕੇ ਗੰਨ ਹਾਊਸ ਤੋਂ ਪਿਸਤੌਲ ਲੈ ਉੱਡਿਆ ਮੁਲਜ਼ਮ, ਹੁਣ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਰਾਜਾਸਾਂਸੀ ਹਵਾਈ ਅੱਡੇ ਤੋਂ ਹਵਾਈ ਉਡਾਣ ਦੇਰੀ ਨਾਲ ਹੋਣ ਕਾਰਨ ਯਾਤਰੀ ਹੋ ਰਹੇ ਖੱਜਲ-ਖੁਆਰ