ਜਲੰਧਰ (ਰਮੇਸ਼ ਗਾਬਾ) ਪੰਜਾਬ ਸਰਕਾਰ 21 ਜੂਨ ਦੀ ਬਜਾਏ 19 ਜੂਨ ਨੂੰ ਯੋਗ ਦਿਵਸ ਮਨਾਏਗੀ। ਇਸ ਸਬੰਧੀ ਰਾਜ ਪੱਧਰੀ ਸਮਾਗਮ ਜਲੰਧਰ ਦੇ ਪੀਏਪੀ ਮੈਦਾਨ ’ਚ ਕਰਵਾਉਣ ’ਤੇ ਵਿਚਾਰ ਹੋ ਰਿਹਾ ਹੈ। ਹਾਲਾਂਕਿ ਅਜੇ ਪ੍ਰੋਗਰਾਮ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ, ਪਰ ਸਰਕਾਰ ਦੇ ਵੱਖ-ਵੱਖ ਵਿਭਾਗਾਂ ਨੇ 19 ਜੂਨ ਨੂੰ ਰਾਜ ਪੱਧਰੀ ਸਮਾਗਮ ਕਰਵਾਉਣ ਬਾਰੇ ਆਪਣੀ ਤਿਆਰੀ ਖਿੱਚ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ, ਸਿਵਲ ਤੇ ਪੁਲਿਸ ਦੇ ਅਧਿਕਾਰੀਆਂ, ਮੁਲਾਜ਼ਮਾਂ ਤੇ ਖਿਡਾਰੀਆਂ ਦੇ ਨਾਲ ਯੋਗ ਕਰਨਗੇ। ਇੱਥੇ ਵੀ ਜ਼ਿਕਰਯੋਗ ਹੈ ਕਿ 19 ਜੂਨ ਨੂੰ ਹੀ ਲੁਧਿਆਣਾ ਜ਼ਿਮਨੀ ਚੋਣ ਲਈ ਵੋਟਾਂ ਵੀ ਪੈਣਗੀਆਂ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ