ਪੰਜਾਬ ਵਿੱਚ ਲਗਾਏ ਜਾਣ ਵਾਲੇ ਸਮਾਰਟ ਮੀਟਰਾਂ ਨੂੰ ਲੈ ਕੇ ਇੱਕ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਅਸਲ ਵਿੱਚ, ਕੇਂਦਰੀ ਬਿਜਲੀ ਅਤੇ ਰਾਜ ਮੰਤਰੀ ਸ਼੍ਰੀਪਦ ਨਾਇਕ ਨੇ ਰਾਜ ਸਭਾ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਸਮਾਰਟ ਮੀਟਰ ਲਗਾਉਣ ਦੀ ਪ੍ਰਕਿਰਿਆ ਫਿਲਹਾਲ ਜ਼ੀਰੋ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਲਈ ਕੁੱਲ 89 ਲੱਖ ਸਮਾਰਟ ਮੀਟਰਾਂ ਦੀ ਮਨਜ਼ੂਰੀ ਦਿੱਤੀ ਗਈ ਸੀ, ਪਰ ਅੱਜ ਤੱਕ ਰਾਜ ਵਿੱਚ ਇੱਕ ਵੀ ਸਮਾਰਟ ਮੀਟਰ ਨਹੀਂ ਲਗਾਇਆ ਗਿਆ। ਇਹ ਜਾਣਕਾਰੀ ਸੂਬੇ ਵਿੱਚ ਬਿਜਲੀ ਪ੍ਰਬੰਧਨ ਅਤੇ ਤਕਨੀਕੀ ਸੁਧਾਰਾਂ ਨੂੰ ਲੈ ਕੇ ਚਿੰਤਾ ਜਤਾਉਂਦੀ ਹੈ। ਸਰਕਾਰ ਵੱਲੋਂ ਮਨਜ਼ੂਰੀ ਮਿਲਣ ਦੇ ਬਾਵਜੂਦ ਵੀ ਜੇਕਰ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਸ਼ੁਰੂ ਨਹੀਂ ਹੋਈ, ਤਾਂ ਇਹ ਸਵਾਲ ਖੜੇ ਕਰਦਾ ਹੈ ਕਿ ਆਖਿਰ ਕਾਰਨ ਕੀ ਹੈ।
ਇੱਥੇ ਖਾਸ ਤੌਰ ‘ਤੇ ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਸਮਾਰਟ ਮੀਟਰਾਂ ਨੂੰ ਲੈ ਕੇ ਵੱਡੇ ਪੱਧਰ ‘ਤੇ ਵਿਰੋਧ ਹੋ ਰਿਹਾ ਹੈ। ਕਿਸਾਨ ਜਥੇਬੰਦੀਆਂ ਨੇ ਸਪੱਸ਼ਟ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਵਿੱਚ ਕਿਤੇ ਵੀ ਸਮਾਰਟ ਮੀਟਰ ਲਗਾਏ ਗਏ, ਤਾਂ ਸਰਕਾਰ ਨੂੰ ਸਖ਼ਤ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ। ਹਾਲਾਂਕਿ ਸਰਕਾਰ ਵੱਲੋਂ ਸਮਾਰਟ ਮੀਟਰ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਸਨ, ਪਰ ਭਾਰੀ ਵਿਰੋਧ ਕਾਰਨ ਇਹ ਮਾਮਲਾ ਹੁਣ ਠੰਢੇ ਬਸਤੇ ਵਿੱਚ ਪਾ ਦਿੱਤਾ ਗਿਆ ਹੈ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ