ਪਟਿਆਲਾ TLT/ ਪਿੰਡ ਰਵਾਸ ਬ੍ਰਾਹਮਣਾਂ ਦੇ ਇੱਕ ਪਿੱਗ ਫਾਰਮ ਦੇ ਸੂਰਾਂ ਵਿੱਚ ਅਫਰੀਕਨ ਸਵਾਈਨ ਬੁਖ਼ਾਰ (ਏਐੱਸਐੱਫ) ਦੀ ਬਿਮਾਰੀ ਦੀ ਰਿਪੋਰਟ ਆਉਣ ’ਤੇ ਜ਼ਿਲ੍ਹਾ ਪਟਿਆਲਾ ਦੇ ਪਿੰਡ ਰਵਾਸ ਬ੍ਰਹਮਣਾਂ ਨੂੰ ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਵਿਭਾਗ ਰਾਹੀਂ ਲਾਗ ਵਾਲਾ ਖੇਤਰ ਐਲਾਨਿਆ ਗਿਆ ਹੈ। ਇਸ ਸਬੰਧੀ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਨੇ ਤੁਰੰਤ ਪ੍ਰਭਾਵ ਨਾਲ ਪਾਬੰਦੀਆਂ ਲਾਗੂ ਕਰ ਦਿੱਤੀਆਂ ਹਨ।
31 ਜੁਲਾਈ ਤੋਂ 30 ਸਤੰਬਰ 2025 ਤੱਕ ਲਾਗੂ ਪਾਬੰਦੀਆਂ ਮੁਤਾਬਕ ਪ੍ਰਭਾਵਿਤ ਇਲਾਕੇ ਵਿੱਚੋਂ ਜ਼ਿੰਦਾ/ ਮ੍ਰਿਤਕ ਸੂਰ (ਜੰਗਲੀ ਸੂਰ ਵੀ), ਸੂਰ ਦਾ ਮੀਟ, ਫੀਡ, ਫਾਰਮ ਨਾਲ ਸਬੰਧਤ ਸਾਮਾਨ / ਮਸ਼ੀਨਰੀ ਦੀ ਪ੍ਰਭਾਵਿਤ ਇਲਾਕੇ ਤੋਂ ਬਾਹਰ ਜਾ ਬਾਹਰਲੇ ਇਲਾਕੇ ਤੋਂ ਪ੍ਰਭਾਵਿਤ ਇਲਾਕੇ ਵਿਚ ਲਿਜਾਣ ’ਤੇ ਪੂਰਨ ਰੋਕ ਲਗਾਈ ਗਈ ਹੈ।
ਏਡੀਸੀ ਵੱਲੋਂ ਜਾਰੀ ਹੁਕਮਾਂ ਅਨੁਸਾਰ ਨੈਸ਼ਨਲ ਇੰਸਟੀਚਿਊਟ ਆਫ ਹਾਈ ਸਕਿਉਰਿਟੀ ਐਨੀਮਲ ਡਿਸੀਜ਼ ਭੋਪਾਲ ਵੱਲੋਂ ਜਾਰੀ ਰਿਪੋਰਟਾਂ ਦੇ ਆਧਾਰ ’ਤੇ ਪਿੰਡ ਰਵਾਸ ਬ੍ਰਹਮਣਾਂ ਵਿਚ ਆਏ ਕੇਸ ਦੇ ਮੱਦੇਨਜ਼ਰ ਬਿਮਾਰੀ ਦੇ ਕੇਂਦਰ ਤੋਂ 0 ਤੋਂ 1 ਕਿਲੋਮੀਟਰ ਤੱਕ ਦੇ ਖੇਤਰ ਨੂੰ ਲਾਗ ਵਾਲਾ (ਇਨਫੈਕਟਿਡ ਜ਼ੋਨ) ਅਤੇ 1 ਤੋਂ 10 ਕਿਲੋਮੀਟਰ ਤੱਕ ਦੇ ਖੇਤਰ ਨੂੰ ਨਿਗਰਾਨੀ ਜ਼ੋਨ ਐਲਾਨ ਕੀਤਾ ਗਿਆ ਹੈ। ਇਨ੍ਹਾਂ ਜ਼ੋਨਾਂ ਵਿੱਚ ਵਧੇਰੇ ਸਰਵੇਖਣ, ਨਿਗਰਾਨੀ ਅਤੇ ਸੰਭਾਵਿਤ ਕਾਰਵਾਈ ਲਈ ਜ਼ਿਲ੍ਹਾ ਪਸ਼ੂ ਪਾਲਣ ਵਿਭਾਗ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾਵੇਗੀ।ਜ਼ਿਲ੍ਹਾ ਪ੍ਰਸ਼ਾਸਨ ਨੇ ਪਟਿਆਲਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਰਕਾਰੀ ਹਦਾਇਤਾਂ ਦੀ ਪੂਰੀ ਪਾਲਣਾ ਕਰਨ ਅਤੇ ਬਿਮਾਰੀ ਨੂੰ ਫੈਲਣ ਤੋਂ ਰੋਕਣ ਵਿੱਚ ਸਹਿਯੋਗ ਦੇਣ। ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

More Stories
ਵੱਡੀ ਸਫ਼ਲਤਾ: ਏਐਨਟੀਐਫ ਤੇ ਬੀਐਸਐਫ ਨੇ ਸਾਂਝੇ ਆਪਰੇਸ਼ਨ ਦੌਰਾਨ 20 ਕਿੱਲੋ ਹੈਰੋਇਨ ਸਮੇਤ ਫੜੇ ਦੋ ਸਮਗਲਰ
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ