TLT NEWS/ਪੰਜਾਬ ਵਿੱਚ ਕਾਨੂੰਨ-ਵਿਵਸਥਾ ਨੂੰ ਲੈ ਕੇ ਚਿੰਤਾ ਵਧਾਉਣ ਵਾਲੀ ਹੋਰ ਘਟਨਾ ਸਾਹਮਣੇ ਆਈ ਹੈ। ਕਾਂਗਰਸੀ ਸੰਸਦ ਮੈਂਬਰ ਅਤੇ ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸੋਸ਼ਲ ਮੀਡੀਆ ਰਾਹੀਂ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਨੂੰ ਕਤਲ ਦੀ ਧਮਕੀ ਮਿਲੀ ਹੈ। ਇਹ ਧਮਕੀ ਖਤਰਨਾਕ ਗੈਂਗਸਟਰ ਜੱਗੂ ਭਗਵਾਨਪੁਰੀਆ ਵੱਲੋਂ ਦਿੱਤੀ ਗਈ ਹੈ।
ਰੰਧਾਵਾ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਨੂੰ ਮਿਲੀ ਧਮਕੀ ਬਾਰੇ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਤੋਂ ਤੁਰੰਤ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ‘ਚ ਕਾਨੂੰਨ-ਵਿਵਸਥਾ ਖਰਾਬ ਹੋ ਰਹੀ ਹੈ ਅਤੇ ਅਜਿਹੀਆਂ ਘਟਨਾਵਾਂ ਆਮ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਕਰ ਰਹੀਆਂ ਹਨ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ