ਮੋਰਿੰਡਾ TLT NEWS/- ਸਬ ਇੰਸਪੈਕਟਰ ਗੁਰਮੁੱਖ ਸਿੰਘ ਨੇ ਸਿਟੀ ਥਾਣਾ ਮੋਰਿੰਡਾ ਵਿਖੇ ਐਸ ਐਚ ਓ ਵਜੋਂ ਅਹੁਦੇ ਦਾ ਚਾਰਜ ਸੰਭਾਲਿਆ । ਸ੍ਰ ਗੁਰਮੁੱਖ ਸਿੰਘ ਇਸ ਤੋਂ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਤੌਰ ਐਸ ਐਚ ਓ ਸੇਵਾ ਨਿਭਾ ਚੁੱਕੇ ਹਨ । ਇਸ ਮੌਕੇ ਉਹਨਾਂ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਆਖਿਆ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਸਦਾ ਰੁਤਵਾ ਕਿਨਾ ਵੱਡਾ ਵੀ ਕਿਉਂ ਨਾ ਹੋਵੇ। ਉਹਨਾਂ ਆਖਿਆ ਕਿ ਟ੍ਰੈਫਿਕ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇਗੀ। ਸ੍ਰ ਗੁਰਮੁੱਖ ਸਿੰਘ ਨੇ ਆਖਿਆ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਲਈ ਜਨਤਾ ਦਾ ਸਹਿਯੋਗ ਜ਼ਰੂਰੀ ਹੈ। ਉਹਨਾਂ ਆਖਿਆ ਕਿ ਸਮਾਜ ਵਿਰੋਧੀ ਅਨਸਰਾਂ ਪ੍ਰਤੀ ਸੱਚੀ ਅਤੇ ਸਹੀ ਜਾਣਕਾਰੀ ਦਿਤੀ ਜਾਵੇ। ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ