ਅੰਮ੍ਰਿਤਸਰ /TLT NEWS: ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਦੇ ਬੇਟੇ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲਾ ਅੰਮ੍ਰਿਤਸਰ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਬੀਤੇ ਕੱਲ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਮਾਮਲੇ ਸਬੰਧੀ ਟਵੀਟ ਕੀਤਾ ਸੀ। ਇਸ ਤੋਂ ਬਾਅਦ ਪੰਜਾਬ ਪੁਲਿਸ ਨੇ ਹਲਚਲ ਵਿੱਚ ਆਉਂਦਿਆ ਰੰਧਾਵਾ ਦੇ ਬੇਟੇ ਨੂੰ ਧਮਕੀਆਂ ਦੇਣ ਵਾਲੇ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਲਦ ਹੀ ਇਸ ਸਬੰਧੀ ਅਗਲੇ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੁਲਿਸ ਸਾਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ