ਜਲੰਧਰ, 2 ਅਗਸਤ (ਰਮੇਸ਼ ਗਾਬਾ
ਸ਼ਹਿਰ ਵਿੱਚ ਕਾਨੂੰਨ-ਵਿਵਸਥਾ ਮਜ਼ਬੂਤ ਕਰਨ ਦੇ ਮਹੱਤਵਪੂਰਣ ਯਤਨਾਂ ਅਧੀਨ, ਕਮਿਸ਼ਨਰੇਟ ਪੁਲਿਸ ਜਲੰਧਰ ਨੇ ਕਮਿਸ਼ਨਰ ਸ੍ਰੀਮਤੀ ਧਨਪ੍ਰੀਤ ਕੌਰ ਦੀ ਅਗਵਾਈ ਹੇਠ ਜੁਲਾਈ ਮਹੀਨੇ ਦੌਰਾਨ 12 ਭਗੋੜੇ ਅਪਰਾਧੀਆਂ (POs) ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਹ ਪ੍ਰਾਪਤੀ ਭਗੋੜੇ ਹੋਏ ਅਪਰਾਧੀਆਂ ਨੂੰ ਫੜਨ ਲਈ ਚੱਲ ਰਹੀ ਪੁਲਿਸ ਮੁਹਿੰਮ ਵਿੱਚ ਇੱਕ ਸਫਲ ਕਾਰਵਾਈ ਹੈ।
ਸੀਪੀ ਜਲੰਧਰ ਨੇ ਦੱਸਿਆ ਕਿ ਪੀਓ ਸਟਾਫ਼ ਅਤੇ ਪੁਲਿਸ ਸਟੇਸ਼ਨ ਟੀਮਾਂ ਵੱਲੋ ਇਹਨਾਂ ਅਪਰਾਧੀਆ ਨੂੰ ਫੜਨ ਲਈ ਕਈ ਥਾਵਾਂ ਤੇ ਛਾਪੇਮਾਰੀਆ ਕੀਤੀਆ ਗਈਆਂ। ਜਿਸ ਦੇ ਨਤੀਜੇ ਵਜੋਂ, ਵੱਖ-ਵੱਖ ਮਾਮਲਿਆਂ ਵਿੱਚ ਲੋੜੀਦੇਂ ਇਹਨਾਂ 12 ਪ੍ਰੋਕਲੇਮਡ ਅਪਰਾਧੀਆ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਗਿਆ। ਮਾਰਚ ਮਹੀਨੇ ਤੋਂ ਹੁਣ ਤੱਕ ਕੁੱਲ 66 ਪ੍ਰੋਕਲੇਮਡ ਅਪਰਾਧੀਆਂ ਨੂੰ ਕਮਿਸ਼ਨਰੇਟ ਪੁਲਿਸ ਜਲੰਧਰ ਗ੍ਰਿਫ਼ਤਾਰ ਕਰ ਚੁੱਕੀ ਹੈ , ਜੋ ਕਿ ਭਗੋੜੇ ਹੋਏ ਅਪਰਾਧੀਆਂ ਨੂੰ ਕਾਬੂ ਕਰਨ ਲਈ ਉਨ੍ਹਾਂ ਦੇ ਲਗਾਤਾਰ ਅਤੇ ਦ੍ਰਿੜ ਯਤਨਾਂ ਦਾ ਸਪਸ਼ਟ ਸਬੂਤ ਹੈ।
ਸੀਪੀ ਨੇ ਕਿਹਾ ਹੈ ਕਿ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ