TLT NEWS/ਪੰਜਾਬ ਭਾਜਪਾ ਨੇ ਵੀ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸੇ ਤਹਿਤ ਪਾਰਟੀ ਦੇ ਸੰਗਠਨ ਦਾ ਵਿਸਥਾਰ ਕੀਤਾ ਗਿਆ ਹੈ ਅਤੇ ਨਵੇਂ ਸਿਰੇ ਨਾਲ ਜ਼ਿਲ੍ਹਾ ਪ੍ਰਧਾਨਾਂ ਦੀ ਚੋਣ ਕੀਤੀ ਗਈ ਹੈ। ਕਈ ਜ਼ਿਲ੍ਹਿਆਂ ਵਿੱਚ ਪੁਰਾਣੇ ਪ੍ਰਧਾਨਾਂ ਨੂੰ ਹੀ ਮੁੜ ਨਿਯੁਕਤ ਕੀਤਾ ਗਿਆ ਹੈ, ਜਦਕਿ ਕਈ ਸਾਬਕਾ ਵਿਧਾਇਕਾਂ ਅਤੇ ਹੋਰ ਪਾਰਟੀਆਂ ਤੋਂ ਆਏ ਆਗੂਆਂ ਨੂੰ ਵੀ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਭਾਜਪਾ ਨੂੰ ਉਮੀਦ ਹੈ ਕਿ ਇਸ ਕਦਮ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤੀ ਮਿਲੇਗੀ ਅਤੇ ਚੋਣਾਂ ਵਿੱਚ ਲਾਭ ਹੋਵੇਗਾ।ਹੁਣ ਤੱਕ ਨਿਯੁਕਤ ਹੋਏ 17 ਜ਼ਿਲ੍ਹਾ ਪ੍ਰਧਾਨ ਇਨ੍ਹਾਂ ਪ੍ਰਕਾਰ ਹਨ:
ਡਾ. ਭੂਪਿੰਦਰ ਸਿੰਘ ਚੀਮਾ – ਜ਼ਿਲ੍ਹਾ ਪ੍ਰਧਾਨ, ਖੰਨਾ
ਵਿਜੈ ਕੁਮਾਰ ਕੂਕਾ – ਜ਼ਿਲ੍ਹਾ ਪ੍ਰਧਾਨ, ਪਟਿਆਲਾ
ਹੀਰਾ ਵਾਲੀਆ – ਜ਼ਿਲ੍ਹਾ ਪ੍ਰਧਾਨ, ਬਟਾਲਾ
ਹਰਜੋਤ ਕਮ – ਜ਼ਿਲ੍ਹਾ ਪ੍ਰਧਾਨ, ਮੋਗਾ
ਸਰੂਪ ਚੰਦ ਸਿੰਗਲਾ – ਜ਼ਿਲ੍ਹਾ ਪ੍ਰਧਾਨ, ਸ਼ਹਿਰੀ ਬਠਿੰਡਾ
ਅਮਰਪਾਲ ਸਿੰਘ ਬੋਨੀ – ਜ਼ਿਲ੍ਹਾ ਪ੍ਰਧਾਨ, ਅੰਮ੍ਰਿਤਸਰ ਦਿਹਾਤੀ
ਰਾਜਿੰਦਰ ਪਾਲ ਸ਼ਰਮਾ – ਜ਼ਿਲ੍ਹਾ ਪ੍ਰਧਾਨ, ਜਗਰਾਓਂ
ਦਮਨ ਬਾਜਵਾ – ਜ਼ਿਲ੍ਹਾ ਪ੍ਰਧਾਨ, ਸੰਗਰੂਰ-2
ਹਰਦੀਪ ਸਿੰਘ ਗਿੱਲ – ਜ਼ਿਲ੍ਹਾ ਪ੍ਰਧਾਨ, ਅੰਮ੍ਰਿਤਸਰ ਦੇਹਾਤੀ-2
ਰਾਜਵਿੰਦਰ ਸਿੰਘ ਲੱਕੀ ਨੂੰ ਜ਼ਿਲ੍ਹਾ ਪ੍ਰਧਾਨ ਨਵਾਂਸ਼ਹਿਰ ਨਿਯੁਕਤ ਕੀਤਾ ਗਿਆ ਹੈ, ਜਦਕਿ ਬਘੇਲ ਸਿੰਘ ਬਾਰੀਆ ਨੂੰ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਬਣਾਇਆ ਗਿਆ ਹੈ। ਫਤਿਹਗੜ੍ਹ ਸਾਹਿਬ ਦੀ ਜ਼ਿੰਮੇਵਾਰੀ ਦੀਦਾਰ ਸਿੰਘ ਭੱਟੀ ਨੂੰ ਸੌਂਪੀ ਗਈ ਹੈ। ਬਠਿੰਡਾ ਦਿਹਾਤੀ ਦਾ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਨੂੰ ਬਣਾਇਆ ਗਿਆ ਹੈ। ਜਸਪਾਲ ਸਿੰਘ ਨੂੰ ਪਟਿਆਲਾ ਉੱਤਰੀ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਸੁਰੇਸ਼ ਸ਼ਰਮਾ ਨੂੰ ਪਠਾਨਕੋਟ ਅਤੇ ਸੰਜੀਵ ਵਸ਼ਿਸ਼ਟ ਨੂੰ ਮੋਹਾਲੀ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਭਾਜਪਾ ਵੱਲੋਂ ਸੂਬਾ ਪੱਧਰ ‘ਤੇ ਸੰਗਠਨ ਨੂੰ ਨਵੇਂ ਸਿਰੇ ਨਾਲ ਮਜ਼ਬੂਤ ਬਣਾਉਣ ਦੀ ਪ੍ਰਕਿਰਿਆ ਜਾਰੀ ਹੈ। ਇਸੇ ਤਹਿਤ ਕੁਝ ਸਮਾਂ ਪਹਿਲਾਂ ਪਾਰਟੀ ਨੇ ਪਠਾਨਕੋਟ ਤੋਂ ਵਿਧਾਇਕ ਅਸ਼ਵਿਨੀ ਸ਼ਰਮਾ ਨੂੰ ਭਾਜਪਾ ਦਾ ਸਟੇਟ ਵਰਕਿੰਗ ਪ੍ਰਧਾਨ ਨਿਯੁਕਤ ਕੀਤਾ ਸੀ। ਅਸ਼ਵਿਨੀ ਸ਼ਰਮਾ ਨੇ ਆਪਣੇ ਪਹਿਲੇ ਹੀ ਭਾਸ਼ਣ ਵਿੱਚ ਆਪਣੇ ਇਰਾਦੇ ਸਾਫ ਕਰ ਦਿੱਤੇ ਸਨ।

More Stories
ਡਾਇਰੈਕਟਰ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਪੰਜਾਬ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ ਥਾਂਦੇ ਨੇ ‘ਆਪ’ ਤੋਂ ਦਿੱਤਾ ਅਸਤੀਫ਼ਾ
ਫਰਜ਼ੀ ਪੁਲਿਸ ਬਣ ਕੇ ਗੰਨ ਹਾਊਸ ਤੋਂ ਪਿਸਤੌਲ ਲੈ ਉੱਡਿਆ ਮੁਲਜ਼ਮ, ਹੁਣ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਰਾਜਾਸਾਂਸੀ ਹਵਾਈ ਅੱਡੇ ਤੋਂ ਹਵਾਈ ਉਡਾਣ ਦੇਰੀ ਨਾਲ ਹੋਣ ਕਾਰਨ ਯਾਤਰੀ ਹੋ ਰਹੇ ਖੱਜਲ-ਖੁਆਰ