ਨਵੀਂ ਦਿੱਲੀ, 6 ਅਗਸਤ(TLT NEWS)– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਫ਼ੋਨ ’ਤੇ ਗੱਲ ਕੀਤੀ ਅਤੇ ਉੱਤਰਾਖੰਡ ਜ਼ਿਲ੍ਹੇ ਦੇ ਧਾਰਲੀ ਖੇਤਰ ਵਿਚ ਹਾਲ ਹੀ ਵਿਚ ਹੋਈ ਆਫ਼ਤ ਅਤੇ ਰਾਹਤ ਤੇ ਬਚਾਅ ਕਾਰਜਾਂ ਦੀ ਤਾਜ਼ਾ ਸਥਿਤੀ ਬਾਰੇ ਪੁੱਛਗਿੱਛ ਕੀਤੀ ਹੈ। ਮੁੱਖ ਮੰਤਰੀ ਧਾਮੀ ਨੇ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਰਾਜ ਸਰਕਾਰ ਪੂਰੀ ਤਿਆਰੀ ਨਾਲ ਰਾਹਤ ਅਤੇ ਬਚਾਅ ਕਾਰਜਾਂ ਵਿਚ ਲੱਗੀ ਹੋਈ ਹੈ।ਲਗਾਤਾਰ ਭਾਰੀ ਬਾਰਸ਼ ਕਾਰਨ ਕੁਝ ਖੇਤਰਾਂ ਵਿਚ ਮੁਸ਼ਕਿਲਾਂ ਆ ਰਹੀਆਂ ਹਨ, ਪਰ ਸਾਰੀਆਂ ਸੰਬੰਧਿਤ ਏਜੰਸੀਆਂ ਤਾਲਮੇਲ ਨਾਲ ਕੰਮ ਕਰ ਰਹੀਆਂ ਹਨ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਜਲਦੀ ਸਹਾਇਤਾ ਮਿਲ ਸਕੇ। ਪ੍ਰਧਾਨ ਮੰਤਰੀ ਮੋਦੀ ਨੇ ਕੇਂਦਰ ਸਰਕਾਰ ਵਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਹੈ।

More Stories
Explainer: ਸਰਕਾਰ ਨੇ ਬਦਲਿਆ ਸਮੇਂ ਦਾ ਸਿਸਟਮ, ਕੀ ਆਮ ਭਾਰਤੀਆਂ ਨੂੰ ਆਪਣੀ ਘੜੀ ਦੀ ਸੈਟਿੰਗ ਬਦਲਣੀ ਪਵੇਗੀ?
ਸੋਨਮ ਵਾਂਗਚੁੱਕ ਨੂੰ ਹਸਪਤਾਲ ਲੈ ਗਈ ਪੁਲਿਸ
ਵੱਡੀ ਖ਼ਬਰ: ਕੈਨੇਡੀਅਨ PM ਕਰਨਗੇ ਭਾਰਤ ਦਾ ਦੌਰਾ