ਨਵੀਂ ਦਿੱਲੀ (TLT NEWS) : ਚੋਣ ਕਮਿਸ਼ਨ ਨੇ ਉਪ ਰਾਸ਼ਟਰਪਤੀ ਅਹੁਦੇ ਲਈ 9 ਸਤੰਬਰ ਨੂੰ ਹੋਣ ਵਾਲੀ ਚੋਣ ਦਾ ਨੋਟੀਫਿਕੇਸ਼ਨ ਵੀਰਵਾਰ ਨੂੰ ਜਾਰੀ ਕਰ ਦਿੱਤਾ। ਇਸ ਦੇ ਨਾਲ ਹੀ ਨਾਮਜ਼ਦਗੀ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਨਾਮਜ਼ਦਗੀਆਂ ਭਰਨ ਦੀ ਆਖ਼ਰੀ ਤਰੀਕ 21 ਅਗਸਤ ਹੈ ਅਤੇ ਦਸਤਾਵੇਜ਼ਾਂ ਦੀ ਜਾਂਚ 22 ਅਗਸਤ ਨੂੰ ਕੀਤੀ ਜਾਵੇਗੀ। ਨਾਂ ਵਾਪਸ ਲੈਣ ਦੀ ਆਖ਼ਰੀ ਤਰੀਕ 25 ਅਗਸਤ ਹੈ।
ਜਗਦੀਪ ਧਨਖੜ ਦੇ ਅਚਾਨਕ ਅਸਤੀਫ਼ਾ ਦੇਣ ਕਾਰਨ 21 ਜੁਲਾਈ ਨੂੰ ਉਪ ਰਾਸ਼ਟਰਪਤੀ ਦਾ ਅਹੁਦਾ ਖਾਲੀ ਹੋ ਗਿਆ ਸੀ। ਉਨ੍ਹਾਂ ਨੇ ਸਿਹਤ ਕਾਰਨਾਂ ਦਾ ਹਵਾਲਾ ਦੇ ਕੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ। ਉਨ੍ਹਾਂ ਦਾ ਕਾਰਜਕਾਲ ਅਗਸਤ 2027 ’ਚ ਖ਼ਤਮ ਹੋਣਾ ਸੀ। ਸੰਵਿਧਾਨਕ ਵਿਵਸਥਾ ਮੁਤਾਬਕ, ਮੱਧਕਾਲੀ ਚੋਣ ਦੀ ਸਥਿਤੀ ਵਿਚ ਨਵੇਂ ਚੁਣੇ ਗਏ ਉਪ ਰਾਸ਼ਟਰਪਤੀ ਨੂੰ ਪੂਰੇ ਪੰਜ ਸਾਲਾਂ ਦਾ ਕਾਰਜਕਾਲ ਮਿਲਦਾ ਹੈ।ਉਪ ਰਾਸ਼ਟਰਪਤੀ ਦੀ ਚੋਣ ਉਹੀ ਵਿਅਕਤੀ ਲੜ ਸਕਦਾ ਹੈ ਜਿਹੜਾ ਭਾਰਤ ਦਾ ਨਾਗਰਿਕ ਹੋਵੇ, 35 ਸਾਲ ਦੀ ਉਮਰ ਪੂਰੀ ਕਰ ਚੁੱਕਾ ਹੋਵੇ ਅਤੇ ਰਾਜ ਸਭਾ ਦਾ ਮੈਂਬਰ ਚੁਣੇ ਜਾਣ ਦੇ ਯੋਗ ਹੋਵੇ। ਜੇਕਰ ਕੋਈ ਵਿਅਕਤੀ ਭਾਰਤ ਸਰਕਾਰ, ਸੂਬਾ ਸਰਕਾਰ ਜਾਂ ਕਿਸੇ ਸੁਬਾਰਡੀਨੇਟ ਸਥਾਨਕ ਅਥਾਰਟੀ ਵਿਚ ਕਿਸੇ ਲਾਭ ਦੇ ਅਹੁਦੇ ’ਤੇ ਹੈ ਤਾਂ ਉਹ ਉਪ ਰਾਸ਼ਟਰਪਤੀ ਅਹੁਦੇ ਦੀ ਚੋਣ ਲੜਨ ਲਈ ਯੋਗ ਨਹੀਂ ਹੈ।

More Stories
Explainer: ਸਰਕਾਰ ਨੇ ਬਦਲਿਆ ਸਮੇਂ ਦਾ ਸਿਸਟਮ, ਕੀ ਆਮ ਭਾਰਤੀਆਂ ਨੂੰ ਆਪਣੀ ਘੜੀ ਦੀ ਸੈਟਿੰਗ ਬਦਲਣੀ ਪਵੇਗੀ?
ਸੋਨਮ ਵਾਂਗਚੁੱਕ ਨੂੰ ਹਸਪਤਾਲ ਲੈ ਗਈ ਪੁਲਿਸ
ਵੱਡੀ ਖ਼ਬਰ: ਕੈਨੇਡੀਅਨ PM ਕਰਨਗੇ ਭਾਰਤ ਦਾ ਦੌਰਾ