ਕਿਹਾ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਇਮਾਨਦਾਰ ਸਰਕਾਰ ਲੋਕਾਂ ਦੀ ਭਲਾਈ ਲਈ ਕਰ ਰਹੀ ਹੈ ਕੰਮ
ਕਪੂਰਥਲਾ ( TLT NEWS ) ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਨੱਥ ਪਾਉਣ ਲਈ ਚੁੱਕੇ ਗਏ ਇੱਕ ਹੋਰ ਵੱਡੇ ਕਦਮ ਵਿੱਚ ਪੰਜਾਬ ਪੁਲਿਸ ਨੂੰ ਹੁਣ ਅਤਿ-ਆਧੁਨਿਕ ਐਂਟੀ-ਡਰੋਨ ਸਿਸਟਮ ਨਾਲ ਲੈਸ ਕੀਤਾ ਗਿਆ ਹੈ।ਇਸਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਤਰਨਤਾਰਨ ਵਿੱਚ ਰੱਖੜੀ ਦੇ ਮੌਕੇ ਤੇ ਕੀਤਾ।ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਅਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਕੋਲ ਆਪਣਾ ਐਂਟੀ-ਡਰੋਨ ਸਿਸਟਮ ਹੈ।ਐਂਟੀ-ਡਰੋਨ ਸਿਸਟਮ ਸਰਹੱਦਾਂ ਰਾਹੀਂ ਆਉਣ ਵਾਲੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕੇਗਾ। ਇੰਡੀਅਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ।ਇਹ ਐਂਟੀ-ਡਰੋਨ ਸਿਸਟਮ ਨਾ ਸਿਰਫ਼ ਤਸਕਰੀ ਨੂੰ ਰੋਕਣ ਵਿੱਚ ਪ੍ਰਭਾਵਸ਼ਾਲੀ ਹੋਵੇਗਾ ਬਲਕਿ ਅੱਤਵਾਦ ਵਿਰੁੱਧ ਸਾਡੀ ਲੜਾਈ ਨੂੰ ਵੀ ਮਜ਼ਬੂਤ ਕਰੇਗਾ।ਇੰਡੀਅਨ ਨੇ ਕਿਹਾ ਕਿ ਇਹ ਸਿਸਟਮ ਸਿਰਫ਼ ਇੱਕ ਤਕਨਾਲੋਜੀ ਨਹੀਂ ਹੈ ਸਗੋਂ ਪੰਜਾਬ ਦੇ ਲੋਕਾਂ ਦੇ ਜੀਵਨ ਅਤੇ ਸ਼ਾਂਤੀ ਦੀ ਰੱਖਿਆ ਵੱਲ ਇੱਕ ਵੱਡਾ ਕਦਮ ਹੈ।ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਤਸਕਰੀ ਵਿੱਚ ਪਹਿਲਾਂ ਹੀ ਵੱਡੀ ਕਮੀ ਆਈ ਹੈ ਅਤੇ ਵਿਦਿਆਰਥੀਆਂ ਨੂੰ ਇਸ ਤੋਂ ਦੂਰ ਰੱਖਣ ਲਈ ਸਕੂਲੀ ਪਾਠਕ੍ਰਮ ਵਿੱਚ ਨਸ਼ਾ ਵਿਰੋਧੀ ਵਿਸ਼ੇ ਤੇ ਇੱਕ ਵਿਸ਼ੇਸ਼ ਅਧਿਆਇ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਪੰਜਾਬ ਦੇ ਨੌਜਵਾਨਾਂ ਨੂੰ ਧੋਖਾ ਦੇਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਸ ਨਸ਼ੇ ਵਿੱਚ ਫਸੇ ਲੋਕਾਂ ਦਾ ਇਲਾਜ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਇਹ ਪ੍ਰਣਾਲੀ ਪੰਜਾਬ ਪੁਲਿਸ ਨੂੰ ਸਸ਼ਕਤ ਬਣਾਏਗੀ ਅਤੇ ਪੰਜਾਬ ਨੂੰ ਰੰਗੀਨ ਪੰਜਾਬ ਬਣਾਉਣ ਵੱਲ ਇੱਕ ਵੱਡਾ ਕਦਮ ਹੋਵੇਗਾ।ਪਿਛਲੀਆਂ ਸਰਕਾਰਾਂ ਤੇ ਪੰਜਾਬ ਨੂੰ ਬਰਬਾਦ ਕਰਨ ਦਾ ਦੋਸ਼ ਲਗਾਉਂਦੇ ਹੋਏ ਇੰਡੀਅਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਇਮਾਨਦਾਰ ਸਰਕਾਰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ।ਉਨ੍ਹਾਂ ਨੇ ਆਪਣੀ ਪਾਰਟੀ ਦੀ ਸਰਕਾਰ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਅਤੇ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਲਿਆਂਦੀ ਹੈ।ਇੰਡੀਅਨ ਨੇ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਲਈ ਪਿਛਲੀਆਂ ਸਰਕਾਰਾਂ ਨੂੰ ਵੀ ਜ਼ਿੰਮੇਵਾਰ ਠਹਿਰਾਇਆ।ਕਾਂਗਰਸ, ਅਕਾਲੀ ਅਤੇ ਭਾਜਪਾ ਤੇ ਵਰ੍ਹਦਿਆਂ ਉਨ੍ਹਾਂ ਦੋਸ਼ ਲਗਾਇਆ ਕਿ ਉਨ੍ਹਾਂ ਦੀਆਂ(ਪਿਛਲੀਆਂ)ਸਰਕਾਰਾਂ ਨੇ ਪੰਜਾਬ,ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਨੂੰ ਬਰਬਾਦ ਕਰ ਦਿੱਤਾ,ਹਰ ਪਾਸੇ ਭ੍ਰਿਸ਼ਟਾਚਾਰ ਸੀ,ਉਨ੍ਹਾਂ ਨੇ ਪੈਸਾ ਲੁੱਟਿਆ।ਸੂਬੇ ਵਿੱਚ ਆਪ ਸਰਕਾਰ ਦੇ ਕਾਰਜਕਾਲ ਦਾ ਹਵਾਲਾ ਦਿੰਦੇ ਹੋਏ ਇੰਡੀਅਨ ਨੇ ਕਿਹਾ ਕਿ ਪਿਛਲੇ ਸਾਢੇ ਤਿੰਨ ਸਾਲਾਂ ਵਿੱਚ ਪੰਜਾਬ ਵਿੱਚ ਸਥਿਤੀ ਸੁਧਰਨੀ ਸ਼ੁਰੂ ਹੋ ਗਈ ਹੈ।ਸੂਬਾ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਤੇ ਇੰਡੀਅਨ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸਲਾਖਾਂ ਪਿੱਛੇ ਸੁੱਟਿਆ ਜਾ ਰਿਹਾ ਹੈ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ