ਨੰਗਲ/TLT NEWS : ਪੰਜਾਬ ਤੇ ਹਰਿਆਣਾ ਵਿਚਾਲੇ ਲੰਬੇ ਸਮੇਂ ਤੋਂ ਭਖੇ ਹੋਏ ਪਾਣੀਆਂ ਦੇ ਮੁੱਦੇ ’ਚ ਹੁਣ ਨਵਾਂ ਮੋੜ ਆ ਗਿਆ ਹੈ। ਜਾਣਕਾਰੀ ਮੁਤਾਬਕ ਇਕ ਸਤੰਬਰ ਤੋਂ ਸੀਆਈਐੱਸਐੱਫ ਨੂੰ ਭਾਖੜਾ ਡੈਮ ਦੀ ਸੁਰੱਖਿਆ ਦਾ ਜਿੰਮਾ ਦਿੱਤਾ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਸੀਆਈਐੱਸਐੱਫ ਨੂੰ ਨੰਗਲ ਡੈਮ ਤੇ ਭਾਖੜਾ ਡੈਮ ਦੀ ਸੁਰੱਖਿਆ ਲਈ ਤਾਇਨਾਤ ਕਰਨ ’ਤੇ ਖਰਚੇ ਵਜੋਂ ਆਪਣੇ ਹਿੱਸੇ ਦੇ ਪੈਸੇ ਦੇਣ ਤੋਂ ਇਨਕਾਰ ਕੀਤਾ ਗਿਆ ਸੀ ਪਰ ਦੂਜੇ ਪਾਸੇ ਭਾਖੜਾ ਬਿਆਸ ਪ੍ਰਬੰਧਨ ਬੋਰਡ ਨੇ ਇਹ ਰਕਮ ਅਦਾ ਕਰ ਦਿੱਤੀ ਸੀ। ਇਸ ਅਦਾਇਗੀ ਨਾਲ ਕੇਂਦਰੀ ਰਿਜ਼ਰਵ ਫੋਰਸ ਨੂੰ ਭਾਖੜਾ ਤੇ ਨੰਗਲ ਡੈਮ ਦੀ ਸੁਰੱਖਿਆ ਜ਼ਿੰਮੇਵਾਰੀ ਮਿਲਣ ਦਾ ਰਾਹ ਪੱਧਰਾ ਹੋ ਗਿਆ ਹੈ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ