ਐੱਸ ਏ ਐੱਸ ਨਗਰ/TLT NEWS : ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਅੱਜ ਇੱਕ ਵੱਡੀ ਕਾਰਵਾਈ ਕਰਦੇ ਹੋਏ, ਪਟਿਆਲਾ-ਅੰਬਾਲਾ ਹਾਈਵੇਅ ‘ਤੇ ਪਿੰਡ ਸ਼ੰਭੂ ਨੇੜੇ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਬਹੁਤ ਹੀ ਖਤਰਨਾਕ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਗ੍ਰਿਫ਼ਤਾਰੀ ਪੁਲਿਸ ਲਈ ਇੱਕ ਅਹਿਮ ਸਫ਼ਲਤਾ ਹੈ। ਮੁੱਢਲੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਕਤਲ ਕਰਨ ਤੋਂ ਬਾਅਦ ਨੇਪਾਲ ਭੱਜ ਗਏ ਸਨ। ਉਹ ਵਿਦੇਸ਼ਾਂ ਵਿੱਚ ਬੈਠੇ ਆਪਣੇ ਗੈਂਗ ਲੀਡਰਾਂ ਦੇ ਇਸ਼ਾਰੇ ‘ਤੇ ਪੰਜਾਬ ਵਿੱਚ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਨਾਲ ਵਾਪਸ ਆਏ ਸਨ। ਪੁਲਿਸ ਅਨੁਸਾਰ, ਇਹਨਾਂ ਦੋਵਾਂ ਮੁਲਜ਼ਮਾਂ ਦਾ ਇੱਕ ਲੰਬਾ ਅਪਰਾਧਿਕ ਇਤਿਹਾਸ ਹੈ। ਇਨ੍ਹਾਂ ਖ਼ਿਲਾਫ਼ ਪੰਜਾਬ, ਦਿੱਲੀ, ਰਾਜਸਥਾਨ ਅਤੇ ਗੁਜਰਾਤ ਵਿੱਚ ਕਤਲ ਅਤੇ ਹੋਰ ਗੰਭੀਰ ਅਪਰਾਧਾਂ ਦੇ 15 ਤੋਂ ਵੱਧ ਮਾਮਲੇ ਦਰਜ ਹਨ। ਇਹ ਮੁਲਜ਼ਮ ਫਾਜ਼ਿਲਕਾ ਵਿੱਚ ਭਾਰਤ ਰਤਨ ਉਰਫ਼ ਵਿੱਕੀ ਦੇ ਕਤਲ ਕੇਸ ਵਿੱਚ ਵੀ ਲੋੜੀਂਦੇ ਸਨ। ਗ੍ਰਿਫ਼ਤਾਰੀ ਸਮੇਂ ਪੁਲਿਸ ਨੇ ਉਨ੍ਹਾਂ ਕੋਲੋਂ ਇੱਕ ਗਲੋਕ 9 ਐਮਐਮ ਪਿਸਤੌਲ ਅਤੇ 6 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਇਸ ਸਬੰਧੀ ਪੁਲਿਸ ਥਾਣਾ ਸਟੇਟ ਕ੍ਰਾਈਮ, ਮੋਹਾਲੀ ਵਿਖੇ ਧਾਰਾ 25 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੰਜਾਬ ਪੁਲਿਸ ਨੇ ਇੱਕ ਵਾਰ ਫਿਰ ਤੋਂ ਦੁਹਰਾਇਆ ਹੈ ਕਿ ਉਹ ਸੂਬੇ ਵਿੱਚ ਸੰਗਠਿਤ ਅਪਰਾਧ ਨੂੰ ਜੜ੍ਹੋਂ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਅਜਿਹੀ ਕਾਰਵਾਈ ਭਵਿੱਖ ਵਿੱਚ ਵੀ ਜਾਰੀ ਰਹੇਗੀ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ