ਜਲੰਧਰ, 14 ਅਗਸਤ 2025/ਰਮੇਸ਼ ਗਾਬਾ /ਸ਼੍ਰੀ ਹਰਵਿੰਦਰ ਸਿੰਘ ਵਿਰਕ ਪੀ.ਪੀ.ਐਸ, ਸੀਨੀਅਰ ਪੁਲਿਸ ਕਪਤਾਨ, ਜਲੰਧਰ (ਦਿਹਾਤੀ) ਜੀ ਵੱਲੋ ਦਿੱਤੇ ਗਏ ਦਿਸ਼ਾ ਨਿਰਦੇਸ਼ ਅਨੁਸਾਰ ਸਮਾਜ ਦੇ ਭੈੜੇ ਅਨਸਰਾਂ/ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਦੇ ਤਹਿਤ ਸ੍ਰੀ ਪ੍ਰਮਿੰਦਰ ਸਿੰਘ ਹੀਰ, ਪੀ.ਪੀ.ਐਸ, ਪੁਲਿਸ ਕਪਤਾਨ ਸਥਾਨਿਕ, ਸ੍ਰੀ ਸਰਬਜੀਤ ਰਾਏ, ਪੀ.ਪੀ.ਐਸ, ਪੁਲਿਸ ਕਪਤਾਨ ਇੰਨਵੈਸਟੀਗੇਸ਼ਨ), ਅਤੇ ਸ੍ਰੀ ਕੁਲਵੰਤ ਸਿੰਘ PPS, ਉਪ ਪੁਲਿਸ ਕਪਤਾਨ ਸਬ-ਡਵੀਜਨ ਆਦਮਪੁਰ ਦੀ ਯੋਗ ਅਗਵਾਈ ਹੇਠ INSP. ਰਵਿੰਦਰਪਾਲ ਸਿੰਘ ਮੁੱਖ ਅਫਸਰ ਥਾਣਾ ਆਦਮਪੁਰ ਦੀ ਪੁਲਿਸ ਪਾਰਟੀ ਵੱਲੋ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 02 ਦੇਸੀ ਪਿਸਤੋਲ ਸਮੇਤ ਮੈਗਜੀਨ ਅਤੇ 03 ਜਿੰਦਾ ਰੋਦ ਮਾਰਕਾ 7.65 KF ਬ੍ਰਾਮਦ ਕਰਕੇ ਸਫਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀ ਕੁਲਵੰਤ ਸਿੰਘ PPS, ਉਪ ਪੁਲਿਸ ਕਪਤਾਨ ਸਬ ਡਵੀਜਨ ਆਦਮਪੁਰ ਜੀ ਨੇ ਦੱਸਿਆ ਕਿ ਮਿਤੀ 13.08.2025 ਨੂੰ ASI ਅੰਗਰੇਜ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਦੇ ਸਬੰਧ ਵਿੱਚ ਆਦਮਪੁਰ ਤੋਂ ਮੇਨ ਰੋਡ ਕਠਾਰ ਵੱਲ ਨੂੰ ਜਾ ਰਹੇ ਸੀ ਜਦੋ ਪੁਲਿਸ ਪਾਰਟੀ ਥੰਮ ਡੰਮ ਸਾਈਡ ਕੋਲੇ ਖੜਾ ਮੋਨਾ ਨੌਜਵਾਨ ਦੀਪਕ ਕੁਮਾਰ ਉਰਫ ਸਾਹਿਲ ਵਾਸੀ ਆਦਮਪੁਰ ਜਿਲਾ ਜਲੰਧਰ ਪੁਲਿਸ ਪਾਰਟੀ ਨੂੰ ਦੇਖ ਕੇ ਤੇਜ ਕਦਮੀ ਤੁਰ ਪਿਆ ਜਿਸ ਨੂੰ ਮੋਕਾ ਪਰ ਕਾਬੂ ਕਰਕੇ ਉਸ ਪਾਸੋ 02 ਦੇਸੀ ਪਿਸਤੌਲ, ਸਮੇਤ ਮੈਗਜ਼ੀਨ ਅਤੇ 03 ਜਿੰਦਾ ਰੋਦ ਮਾਰਕਾ 7.65 KF ਬ੍ਰਾਮਦ ਹੋਏ। ਜਿਸ ਤੇ ਮੁਕੱਦਮਾ ਨੰਬਰ 128 ਮਿਤੀ 13.08.2025 भःप 25/54/59 Arms Act घाटा भारभयुत निला सपत रिण्डी रतन तनिमटव बत्तवे रेप्ती हूँ भुवँरभा ਹਜਾ ਵਿੱਚ ਹਸਬ ਜਾਬਤਾ ਗ੍ਰਿਫਤਾਰ ਕੀਤਾ ਗਿਆ। ਜੋ ਦੋਸ਼ੀ ਨੂੰ ਅੱਜ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਹੋਰ ਡੂੰਘਾਈ ਨਾਲ ਪੁਛਗਿੱਛ ਕੀਤੀ ਜਾਵੇਗੀ।

More Stories
ਫਰਜ਼ੀ ਪੁਲਿਸ ਬਣ ਕੇ ਗੰਨ ਹਾਊਸ ਤੋਂ ਪਿਸਤੌਲ ਲੈ ਉੱਡਿਆ ਮੁਲਜ਼ਮ, ਹੁਣ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਰਾਜਾਸਾਂਸੀ ਹਵਾਈ ਅੱਡੇ ਤੋਂ ਹਵਾਈ ਉਡਾਣ ਦੇਰੀ ਨਾਲ ਹੋਣ ਕਾਰਨ ਯਾਤਰੀ ਹੋ ਰਹੇ ਖੱਜਲ-ਖੁਆਰ
ਟੈਕਸ ਦੇਣ ਦੇ ਬਾਵਜੂਦ ਪਿੰਡਾਂ ਦੀਆਂ ਸੜਕਾਂ ਦੀ ਹਾਲਤ ਖਸਤਾ ਰਖਣਾ ਗੈਰ ਸੰਵਿਧਾਨਕ