ਜਲੰਧਰ, 16 ਅਗਸਤ(ਰਮੇਸ਼ ਗਾਬਾ): ਨਸ਼ਿਆਂ ਪ੍ਰਤੀ ਆਪਣੀ ਜ਼ੀਰੋ ਟੌਲਰੈਂਸ ਨੀਤੀ ਤਹਿਤ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਵੱਖ-ਵੱਖ ਥਾਣਿਆਂ ਵਿੱਚ ਸਖ਼ਤ ਕਾਰਵਾਈ ਕੀਤੀ। ਇਹਨਾਂ ਕਾਰਵਾਈਆਂ ਦੌਰਾਨ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਵਿੱਚ ਸ਼ਾਮਲ 11 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਕੁੱਲ 76 ਗ੍ਰਾਮ ਹੈਰੋਇਨ ਅਤੇ 1 ਮੋਟਰਸਾਈਕਲ ਜ਼ਬਤ ਕੀਤਾ ਗਿਆ।
ਵੇਰਵੇ ਸਾਂਝੇ ਕਰਦਿਆਂ ਹੋਇਆਂ ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ ਆਈ.ਪੀ.ਐੱਸ ਨੇ ਦੱਸਿਆ ਕਿ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਸ਼ਹਿਰ ਵਿੱਚ ਪਿੱਛਲੇ ਦੋ ਦਿਨਾਂ ਦੌਰਾਨ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ। ਇਨ੍ਹਾਂ ਯਤਨਾਂ ਕਾਰਨ 11 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਵਿਰੁੱਧ ਐੱਨ.ਡੀ.ਪੀ.ਐੱਸ ਐਕਟ ਤਹਿਤ 8 ਮੁੱਕਦਮੇ ਦਰਜ ਕੀਤੇ ਗਏ ਹਨ। ਗ੍ਰਿਫ਼ਤਾਰੀਆਂ ਦੌਰਾਨ ਹੋਈਆਂ ਬ੍ਰਾਮਦਗੀਆਂ ਵਿੱਚ 76 ਗ੍ਰਾਮ ਹੈਰੋਇਨ ਅਤੇ ਇੱਕ ਮੋਟਰਸਾਈਕਲ ਸ਼ਾਮਲ ਹੈ।
ਸੀ.ਪੀ ਜਲੰਧਰ ਨੇ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਨਿਰੰਤਰ ਜਾਰੀ ਰਹੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਵਿੱਚੋਂ ਨਸ਼ਿਆਂ ਦੇ ਖ਼ਤਰੇ ਨੂੰ ਖਤਮ ਕਰਨ ਲਈ ਹੋਰ ਵੀ ਸਖ਼ਤ ਕਦਮ ਚੁੱਕੇ ਜਾਣਗੇ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ