TLT NEWS/ਡੇਰਾ ਬਾਬਾ ਨਾਨਕ : ਜੰਮੂ ਤੇ ਹਿਮਾਚਲ ਵਿੱਚ ਹੋਈ ਬਾਰਿਸ਼ ਦੇ ਪਾਣੀ ਕਾਰਨ ਰਾਵੀ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਭਾਰਤ ਪਾਕ ਕੌਮਾਂਤਰੀ ਸਰਹੱਦ ਤੇ ਲਗਾਈ ਕੰਡਿਆਲੀ ਤਾਰ ਅਤੇ ਗੇਟ ਕਈ ਥਾਵਾਂ ‘ਤੇ ਪਾਣੀ ਵਿੱਚ ਡੁੱਬ ਗਏ ਹਨ। ਜਦੋਂਕਿ ਇਸ ਦੇ ਬਾਵਜੂਦ ਬੀਐਸਐਫ ਦੇ ਜਾਂਬਾਜ਼ ਜਵਾਨ ਸਰਹੱਦ ਤੇ ਪੂਰੀ ਤਰ੍ਹਾਂ ਚੌਕਸ ਹਨ। ਇਸ ਸਬੰਧੀ ਬੀਐਸਐਫ ਦੇ ਅਧਿਕਾਰੀਆਂ ਨੇ ਦੱਸਿਆ ਕਿ ਬੀਐਸਐਫ ਦੇ ਜਵਾਨ ਜਿੱਥੇ ਪਹਿਲਾਂ ਹੀ ਰਾਵੀ ਦਰਿਆ ਤੇ ਸੰਵੇਦਨਸ਼ੀਲ ਪੁਆਇੰਟਾਂ ਤੇ ਪਹਿਲਾਂ ਹੀ ਪੂਰੀ ਤਰ੍ਹਾਂ ਚੌਕਸੀ ਵਰਤੀ ਹੋਈ ਹੈ ਉਥੇ ਰਾਵੀ ਦਰਿਆ ਤੇ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਬੀਐਸਐਫ ਦੇ ਪੁਲਿਸ ਅਤੇ ਮਹਿਲਾ ਜਵਾਨ ਹੋਰ ਚੌਕਸ ਹੋ ਕੇ ਡਿਊਟੀ ਕਰ ਰਹੇ ਹਨ। ਇਸ ਮੌਕੇ ਤੇ ਬੀਐਸਐਫ ਦੇ ਸੈਕਟਰ ਗੁਰਦਾਸਪੁਰ ਦੇ ਡੀਆਈਜੀ ਜੇਕੇ ਬਿਰਦੀ ਨੇ ਕਿਹਾ ਕਿ ਬੀਐਸਐਫ ਦੇ ਜਵਾਨਾਂ ਜਿੱਥੇ ਰਾਵੀ ਦਰਿਆ ਦੇ ਕਿਨਾਰਿਆਂ ਤੇ ਪੂਰੀ ਚੌਕਸੀ ਵਰਤੀ ਹੋਈ ਹੈ ਉੱਥੇ ਸਰਹੱਦ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨਾਲ ਵੀ ਪੂਰਾ ਰਾਬਤਾ ਕਾਇਮ ਕੀਤਾ ਹੋਇਆ ਹੈ ਅਤੇ ਬੀਐਸਐਫ ਵੱਲੋਂ ਸਰਹੱਦੀ ਖੇਤਰ ਦੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

More Stories
ਫਰਜ਼ੀ ਪੁਲਿਸ ਬਣ ਕੇ ਗੰਨ ਹਾਊਸ ਤੋਂ ਪਿਸਤੌਲ ਲੈ ਉੱਡਿਆ ਮੁਲਜ਼ਮ, ਹੁਣ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਰਾਜਾਸਾਂਸੀ ਹਵਾਈ ਅੱਡੇ ਤੋਂ ਹਵਾਈ ਉਡਾਣ ਦੇਰੀ ਨਾਲ ਹੋਣ ਕਾਰਨ ਯਾਤਰੀ ਹੋ ਰਹੇ ਖੱਜਲ-ਖੁਆਰ
ਟੈਕਸ ਦੇਣ ਦੇ ਬਾਵਜੂਦ ਪਿੰਡਾਂ ਦੀਆਂ ਸੜਕਾਂ ਦੀ ਹਾਲਤ ਖਸਤਾ ਰਖਣਾ ਗੈਰ ਸੰਵਿਧਾਨਕ