ਨਵੀਂ ਦਿੱਲੀ, 20 ਅਗਸਤ- TLT NEWS/ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਹ ਘਟਨਾ ਦਿੱਲੀ ਦੇ ਮੁੱਖ ਮੰਤਰੀ ਹਾਊਸ ਵਿਚ ਵਾਪਰੀ। ਮੁੱਖ ਮੰਤਰੀ ਰੇਖਾ ਸੀ.ਐਮ. ਹਾਊਸ ਵਿਚ ਜਨਤਕ ਸੁਣਵਾਈ ਕਰ ਰਹੀ ਸੀ। ਇਸ ਦੌਰਾਨ ਇਕ 35 ਸਾਲਾ ਵਿਅਕਤੀ ਨੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ।
ਭਾਰਤੀ ਜਨਤਾ ਪਾਰਟੀ ਨੇ ਇਸ ਪੂਰੀ ਘਟਨਾ ਦੀ ਨਿੰਦਾ ਕੀਤੀ ਹੈ। ਦਿੱਲੀ ਭਾਜਪਾ ਪ੍ਰਧਾਨ ਵੀਰੇਂਦਰ ਸਚਦੇਵਾ ਨੇ ਹਫਤਾਵਾਰੀ ਜਨਤਕ ਸੁਣਵਾਈ ਦੌਰਾਨ ਮੁੱਖ ਮੰਤਰੀ ਰੇਖਾ ਗੁਪਤਾ ’ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਇਹ ਮਾਮਲਾ ਪੁਲਿਸ ਜਾਂਚ ਵਿਚ ਸਾਹਮਣੇ ਆਵੇਗਾ।
ਮੀਡੀਆ ਰਿਪੋਰਟਾਂ ਅਨੁਸਾਰ, ਰੇਖਾ ਗੁਪਤਾ ਨੂੰ ਥੱਪੜ ਮਾਰਿਆ ਗਿਆ ਹੈ।
ਦਿੱਲੀ ਭਾਜਪਾ ਦੇ ਬੁਲਾਰੇ ਪ੍ਰਵੀਨ ਸ਼ੰਕਰ ਕਪੂਰ ਨੇ ਕਿਹਾ ਕਿ ਇਕ 35 ਸਾਲਾ ਵਿਅਕਤੀ ਜਨਤਕ ਸੁਣਵਾਈ ਵਿਚ ਆਇਆ ਸੀ। ਉਸ ਨੇ ਮੁੱਖ ਮੰਤਰੀ ਨੂੰ ਕੁਝ ਦਸਤਾਵੇਜ਼ ਦਿੱਤੇ। ਇਸ ਤੋਂ ਬਾਅਦ, ਕੁਝ ਝਗੜਾ ਹੋਇਆ। ਉਸਨੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਇਹ ਕਿਸੇ ਵੀ ਪਾਰਟੀ ਦਾ ਕੰਮ ਹੋ ਸਕਦਾ ਹੈ, ਜੋ ਹਤਾਸ਼ ਹੋ ਗਈ ਹੈ।

More Stories
Explainer: ਸਰਕਾਰ ਨੇ ਬਦਲਿਆ ਸਮੇਂ ਦਾ ਸਿਸਟਮ, ਕੀ ਆਮ ਭਾਰਤੀਆਂ ਨੂੰ ਆਪਣੀ ਘੜੀ ਦੀ ਸੈਟਿੰਗ ਬਦਲਣੀ ਪਵੇਗੀ?
ਸੋਨਮ ਵਾਂਗਚੁੱਕ ਨੂੰ ਹਸਪਤਾਲ ਲੈ ਗਈ ਪੁਲਿਸ
ਵੱਡੀ ਖ਼ਬਰ: ਕੈਨੇਡੀਅਨ PM ਕਰਨਗੇ ਭਾਰਤ ਦਾ ਦੌਰਾ