TLT NEWS/ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ‘ਚ ਹੜ੍ਹਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਸਰਕਾਰ ਦਾ ਪੂਰਾ ਪ੍ਰਸ਼ਾਸਨਕ ਦਲ ਮੈਦਾਨ ‘ਚ ਉਤਰਿਆ। ਇਸ ਦੌਰਾਨ ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਖ਼ੁਦ ਲੋਕਾਂ ਦੇ ਦਰਦ ਨੂੰ ਜਾਣਨ ਲਈ ਬੇੜੀ ਰਾਹੀਂ ਹੜ੍ਹ-ਪੀੜਤ ਪਿੰਡਾਂ ‘ਚ ਪਹੁੰਚੇ।
ਹੜ੍ਹ ਪੀੜਤ ਲੋਕਾਂ ਦੀ ਪਰੇਸ਼ਾਨੀਆਂ ਨੂੰ ਨੇੜੇ ਤੋਂ ਵੇਖਣ ਲਈ ਬਰਿੰਦਰ ਕੁਮਾਰ ਗੋਇਲ, ਨਾਲ ਹੀ ਰਾਜਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਡੀਸੀ ਕਪੂਰਥਲਾ ਤੇ ਐਸਐਸਪੀ ਕਪੂਰਥਲਾ ਬੇੜੀਆਂ ‘ਚ ਬੈਠ ਕੇ ਲੋਕਾਂ ਦੇ ਘਰਾਂ ਤੱਕ ਪਹੁੰਚੇ। ਇਸ ਦੌਰਾਨ ਮੰਤਰੀ ਗੋਇਲ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਪੂਰੀ ਤਰ੍ਹਾਂ ਨਾਲ ਉਹਨਾਂ ਦੇ ਨਾਲ ਖੜ੍ਹੀ ਹੈ ਤੇ ਹਰ ਸੰਭਵ ਮਦਦ ਕੀਤੀ ਜਾਵੇਗੀ।ਬਰਿੰਦਰ ਕੁਮਾਰ ਗੋਇਲ ਮੰਤਰੀ ਕਿਸਾਨਾਂ ਨਾਲ ਗੱਲਬਾਤ ਕੀਤੀ। ਕਿਸਾਨਾਂ ਨੇ ਵੀ ਆਪਣੀਆਂ ਸਮੱਸਿਆਵਾਂ ਮੰਤਰੀ ਨਾਲ ਸਾਂਝੀਆਂ ਕੀਤੀਆਂ। ਮੰਤਰੀ ਗੋਇਲ ਨੇ ਕਿਹਾ ਕਿ ਹੜ੍ਹ ਪੀੜਤ ਕਿਸੇ ਵੀ ਹਾਲਤ ‘ਚ ਇਕੱਲੇ ਨਹੀਂ ਹਨ, ਸਰਕਾਰ ਵੱਲੋਂ ਰਾਹਤ ਕੈਂਪ ਤੇ ਲਾਜ਼ਮੀ ਸਹੂਲਤਾਂ ਤੁਰੰਤ ਉਪਲਬਧ ਕਰਵਾਈਆਂ ਜਾ ਰਹੀਆਂ ਹਨ
ਲੋਕਾਂ ਦੇ ਘਰਾਂ ਵਿੱਚ ਪਹੁੰਚ ਕੇ ਹਕੀਕਤ ਜਾਣਨ ਤੋਂ ਬਾਅਦ, ਪ੍ਰਸ਼ਾਸਨ ਨੇ ਤੁਰੰਤ ਰਾਹਤ ਸਮੱਗਰੀ ਵੰਡਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਡੀਸੀ ਕਪੂਰਥਲਾ ਵੱਲੋਂ ਖ਼ਾਸ ਮਾਨੀਟਰਿੰਗ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਕੋਈ ਵੀ ਪੀੜਤ ਪਰਿਵਾਰ ਬਿਨਾਂ ਸਹਾਇਤਾ ਦੇ ਨਾ ਰਹਿ ਜਾਵੇ। ਹੜ੍ਹਾਂ ਦੀ ਇਹ ਤਬਾਹੀ ਲੋਕਾਂ ਲਈ ਵੱਡੀ ਕਸੌਟੀ ਹੈ, ਪਰ ਪ੍ਰਸ਼ਾਸਨਕ ਪੱਧਰ ਤੇ ਸਰਕਾਰ ਦਾ ਕਹਿਣਾ ਹੈ ਕਿ ਹਰ ਪੀੜਤ ਤੱਕ ਸਹਾਇਤਾ ਜ਼ਰੂਰ ਪਹੁੰਚੇਗੀ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ