ਫਿਰੋਜ਼ਪੁਰ/TLT NEWS: ਪੰਜਾਬ ਵਿਚ ਨਸ਼ਿਆਂ ਦੇ ਫੈਲ ਰਹੇ ਜਾਲ ਨੂੰ ਤੋੜਨ ਲਈ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਤਹਿਤ, ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਇਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਗਸ਼ਤ ਅਤੇ ਨਾਕੇਬੰਦੀ ਦੌਰਾਨ ਇਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਸਾਢੇ ਪੰਜ ਕਿਲੋ ਹੈਰੋਇਨ, 50 ਹਜ਼ਾਰ ਰੁਪਏ ਦੀ ਨਕਦੀ (ਡਰੱਗ ਮਨੀ) ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ।
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਪੁਲਿਸ ਪਾਰਟੀ ਨਾਲ ਨਸ਼ਾ ਤਸਕਰਾਂ ਦੀ ਭਾਲ ਵਿਚ ਗਸ਼ਤ ’ਤੇ ਸਨ। ਇਸ ਦੌਰਾਨ, ਉਨ੍ਹਾਂ ਨੇ ਪੁਲ ਸੂਆ ਨਹਿਰ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਪਿੰਡ ਹਰਦਾਸਾ ਵੱਲੋਂ ਇਕ ਬਿਨ੍ਹਾ ਨੰਬਰੀ ਹੀਰੋ ਐੱਚਐੱਫ ਡੀਲਕਸ ਮੋਟਰਸਾਈਕਲ ਤੇ ਇਕ ਵਿਅਕਤੀ ਆਉਂਦਾ ਦਿਖਾਈ ਦਿੱਤਾ। ਪੁਲਿਸ ਨੂੰ ਦੇਖਦੇ ਹੀ, ਉਹ ਵਿਅਕਤੀ ਘਬਰਾ ਗਿਆ ਅਤੇ ਆਪਣਾ ਮੋਟਰਸਾਈਕਲ ਪਿੱਛੇ ਮੋੜ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ।
ਜਲਦਬਾਜ਼ੀ ਵਿਚ ਉਸਦਾ ਮੋਟਰਸਾਈਕਲ ਸਲਿੱਪ ਹੋ ਕੇ ਡਿੱਗ ਗਿਆ, ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਤੁਰੰਤ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਉਸਨੇ ਆਪਣੀ ਪਛਾਣ ਰਛਪਾਲ ਸਿੰਘ ਉਰਫ ਪੀਕੇ ਪੁੱਤਰ ਪ੍ਰੀਤਮ ਸਿੰਘ ਵਾਸੀ ਚੱਕ ਦੋਨਾ, ਰਹੀਮੇ ਕੇ, ਮਮਦੋਟ ਵਜੋਂ ਦੱਸੀ। ਜਦੋਂ ਪੁਲਿਸ ਨੇ ਉਸਦੀ ਤਲਾਸ਼ੀ ਲਈ, ਤਾਂ ਉਸ ਕੋਲੋਂ ਸਾਢੇ ਪੰਜ ਕਿਲੋ ਹੈਰੋਇਨ ਅਤੇ 50 ਹਜ਼ਾਰ ਰੁਪਏ ਦੀ ਭਾਰਤੀ ਕਰੰਸੀ ਬਰਾਮਦ ਹੋਈ।

More Stories
ਫਰਜ਼ੀ ਪੁਲਿਸ ਬਣ ਕੇ ਗੰਨ ਹਾਊਸ ਤੋਂ ਪਿਸਤੌਲ ਲੈ ਉੱਡਿਆ ਮੁਲਜ਼ਮ, ਹੁਣ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਰਾਜਾਸਾਂਸੀ ਹਵਾਈ ਅੱਡੇ ਤੋਂ ਹਵਾਈ ਉਡਾਣ ਦੇਰੀ ਨਾਲ ਹੋਣ ਕਾਰਨ ਯਾਤਰੀ ਹੋ ਰਹੇ ਖੱਜਲ-ਖੁਆਰ
ਟੈਕਸ ਦੇਣ ਦੇ ਬਾਵਜੂਦ ਪਿੰਡਾਂ ਦੀਆਂ ਸੜਕਾਂ ਦੀ ਹਾਲਤ ਖਸਤਾ ਰਖਣਾ ਗੈਰ ਸੰਵਿਧਾਨਕ