ਚੰਡੀਗੜ :TLT MEWS/ ਦੁਨੀਆ ਭਰ ਵਿਚ ਆਪਣੀ ਆਦਾਕਾਰੀ ਦਾ ਲੋਹਾ ਮਨਵਾਉਣ ਵਾਲੇ ਪ੍ਰਸਿੱਧ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਅੱਜ ਸਵਰਗਵਾਸ ਹੋ ਗਏ। ਉਹ ਪਿਛਲੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਨੂੰ ਇਲਾਜ ਲਈ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਉਨ੍ਹਾਂ ਨੇ ਅੱਜ ਸਵੇਰੇ ਆਖਰੀ ਸਾਹ ਲਿਆ। ਉਹ 65 ਸਾਲ ਦੇ ਸਨ।ਉਨ੍ਹਾਂ ਦਾ ਸਸਕਾਰ 23 ਅਗਸਤ ਨੂੰ ਦੁਪਹਿਰ 12.00 ਵਜੇ ਮੋਹਾਲੀ ਦੇ ਸ਼ਮਸ਼ਾਨਘਾਟ ਬਲੌਂਗੀ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੇ ਅਚਾਨਕ ਚਲੇ ਜਾਣ ਨਾਲ ਪੰਜਾਬੀ ਫਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ