ਸ੍ਰੀ ਮੁਕਤਸਰ ਸਾਹਿਬ 25 ਅਗਸਤ (TLT NEWS)– ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਬੇਟੀ ਗੁਰਮਨ ਕੌਰ (32) ਦੇ ਬੇ-ਵਕਤ ਅਕਾਲ ਚਲਾਣੇ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਦੀ ਇਸ ਪੀੜਾ ਨੂੰ ਸ਼ਬਦਾਂ ਰਾਹੀਂ ਬਿਆਨ ਨਹੀਂ ਕੀਤਾ ਜਾ ਸਕਦਾ। ਇਸ ਦੁੱਖ ਦੀ ਘੜੀ ਵਿਚ ਗੋਬਿੰਦ ਸਿੰਘ ਲੌਂਗੋਵਾਲ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਾ ਹਾਂ। ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਅਸਹਿ ਭਾਣਾ ਮੰਨਣ ਦਾ ਬਲ ਬਖਸ਼ਣ।

More Stories
ਡਾਇਰੈਕਟਰ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਪੰਜਾਬ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ ਥਾਂਦੇ ਨੇ ‘ਆਪ’ ਤੋਂ ਦਿੱਤਾ ਅਸਤੀਫ਼ਾ
ਫਰਜ਼ੀ ਪੁਲਿਸ ਬਣ ਕੇ ਗੰਨ ਹਾਊਸ ਤੋਂ ਪਿਸਤੌਲ ਲੈ ਉੱਡਿਆ ਮੁਲਜ਼ਮ, ਹੁਣ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਰਾਜਾਸਾਂਸੀ ਹਵਾਈ ਅੱਡੇ ਤੋਂ ਹਵਾਈ ਉਡਾਣ ਦੇਰੀ ਨਾਲ ਹੋਣ ਕਾਰਨ ਯਾਤਰੀ ਹੋ ਰਹੇ ਖੱਜਲ-ਖੁਆਰ