ਪਠਾਨਕੋਟ, 25 ਅਗਸਤ/TLT NEWS – ਪਠਾਨਕੋਟ ਜ਼ਿਲ੍ਹਾ ਪ੍ਰਸ਼ਾਸਨ ਨੇ ਅੱਜ ਲਗਾਤਾਰ ਮੀਂਹ ਦੇ ਮੱਦੇਨਜ਼ਰ ਸਾਰੇ ਵਿਦਿਅਕ ਸੰਸਥਾਵਾਂ ਵਿਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿਚ ਭਾਰੀ ਮੀਂਹ ਤੋਂ ਬਾਅਦ ਉੱਜ, ਰਾਵੀ ਦਰਿਆਵਾਂ ਅਤੇ ਨਦੀਆਂ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਪੰਜਾਬ ਦੇ ਪਠਾਨਕੋਟ ਜ਼ਿਲ੍ਹੇ ਵਿਚ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਕਈ ਪਿੰਡ ਪ੍ਰਭਾਵਿਤ ਹੋਏ ਹਨ, ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਪਠਾਨਕੋਟ ਜ਼ਿਲ੍ਹੇ ਦੇ ਸਾਰੇ ਸਰਕਾਰੀ/ਗੈਰ-ਸਰਕਾਰੀ ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਸੰਸਥਾਵਾਂ ਵਿਚ 25 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਦੱਸ ਦੇਈਏ ਕਿ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਐਤਵਾਰ ਨੂੰ ਸਥਿਤੀ ਦਾ ਜਾਇਜ਼ਾ ਲੈਣ ਲਈ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਰਾਜ ਸਰਕਾਰ ਕਿਸੇ ਵੀ ਨੁਕਸਾਨ ਦਾ ਮੁਆਵਜ਼ਾ ਦੇਵੇਗੀ। ਉਝ, ਰਾਵੀ ਦਰਿਆਵਾਂ ਅਤੇ ਮੌਸਮੀ ਨਦੀਆਂ ਵਿਚ ਪਾਣੀ ਦੇ ਭਾਰੀ ਵਹਾਅ ਕਾਰਨ, ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ ਲੱਗਦੇ ਪਿੰਡਾਂ ਵਿਚ ਸਥਿਤੀ ਗੰਭੀਰ ਸੀ।

More Stories
ਵੱਡੀ ਸਫ਼ਲਤਾ: ਏਐਨਟੀਐਫ ਤੇ ਬੀਐਸਐਫ ਨੇ ਸਾਂਝੇ ਆਪਰੇਸ਼ਨ ਦੌਰਾਨ 20 ਕਿੱਲੋ ਹੈਰੋਇਨ ਸਮੇਤ ਫੜੇ ਦੋ ਸਮਗਲਰ
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ