TLT NEWS/ ਪੰਜਾਬ ‘ਚ ਅੱਜ ਬਾਰਿਸ਼ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ 10 ਜ਼ਿਲ੍ਹਿਆਂ ‘ਚ ਇਹ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਬਾਕੀ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਬੀਤੇ ਦਿਨੀਂ ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ ‘ਚ ਹੋਈ ਬਾਰਿਸ਼ ਦਾ ਅਸਰ ਪੰਜਾਬ ‘ਤੇ ਵੀ ਦੇਖਣ ਨੂੰ ਮਿਲਿਆ। ਰਣਜੀਤ ਸਾਗਰ ਡੈਮ ਤੇ ਭਾਖੜਾ ਡੈਮ ਦੇ ਪਾਣੀ ਦਾ ਪੱਧਰ ਵੱਧਣ ਤੋਂ ਬਾਅਦ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ।
ਪੂਰੇ ਸੂਬੇ ‘ਚ ਮੀਂਹ ਦਾ ਅਲਰਟ
ਪੰਜਾਬ ‘ਚ ਅੱਜ ਸਾਰੇ ਜ਼ਿਲ੍ਹਿਆਂ ‘ਚ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਰੂਪਨਗਰ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ‘ਚ ਬਾਰਿਸ਼ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ ਕੱਲ੍ਹ ਦੋ ਜ਼ਿਲ੍ਹਿਆਂ- ਪਠਾਨਕੋਟ ਤੇ ਗੁਰਦਾਸਪੁਰ ‘ਚ ਬਾਰਿਸ਼ ਦਾ ਯੈਲੇ ਅਲਰਟ ਜਾਰੀ ਕੀਤਾ ਗਿਆ ਹੈ।
ਬੀਤੇ ਦਿਨ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਬਾਰਿਸ਼
ਸੋਮਵਾਰ ਸ਼ਾਮ 5 ਵਜੇ ਤੱਕ ਅੰਮ੍ਰਿਤਸਰ ‘ਚ 20.6 ਮਿਮੀ, ਪਠਾਨਕੋਟ ‘ਚ 37 ਮਿਮੀ, ਹੁਸ਼ਿਆਰਪੁਰ ‘ਚ 20 ਮਿਮੀ, ਲੁਧਿਆਣਾ ‘ਚ 7.2 ਮਿਮੀ, ਫਿਰੋਜ਼ਪੁਰ ‘ਚ 55.5 ਮਿਮੀ, ਰੂਪਨਗਰ ‘ਚ 5.5 ਮਿਮੀ ਤੇ ਮੁਹਾਲੀ ‘ਚ 10. 5 ਮਿਮੀ ਬਾਰਿਸ਼ ਦਰਜ ਕੀਤੀ ਗਈ।
ਪੰਜਾਬ ਦੇ ਕੁੱਝ ਸ਼ਹਿਰਾਂ ਦਾ ਮੌਸਮ
ਅੰਮ੍ਰਿਤਸਰ- ਬੱਦਲਵਾਈ ਬਣੀ ਰਹੇਗੀ, ਬਾਰਿਸ਼ ਦੀ ਸੰਭਾਵਨਾ ਹੈ। ਤਾਪਮਾਨ 23 ਤੋਂ 27 ਡਿਗਰੀ ਵਿਚਕਾਰ ਰਹਿਣ ਦਾ ਅਨੁਮਾਨ ਹੈ।
ਜਲੰਧਰ- ਬੱਦਲਵਾਈ ਬਣੀ ਰਹੇਗੀ, ਬਾਰਿਸ਼ ਦੀ ਸੰਭਾਵਨਾ ਹੈ। ਤਾਪਮਾਨ 23 ਤੋਂ 27 ਡਿਗਰੀ ਵਿਚਕਾਰ ਰਹਿਣ ਦਾ ਅਨੁਮਾਨ ਹੈ।
ਲੁਧਿਆਣਾ- ਬੱਦਲਵਾਈ ਬਣੀ ਰਹੇਗੀ, ਬਾਰਿਸ਼ ਦੀ ਸੰਭਾਵਨਾ ਹੈ। ਤਾਪਮਾਨ 23 ਤੋਂ 28 ਡਿਗਰੀ ਵਿਚਕਾਰ ਰਹਿਣ ਦਾ ਅਨੁਮਾਨ ਹੈ।
ਪਟਿਆਲਾ- ਬੱਦਲਵਾਈ ਬਣੀ ਰਹੇਗੀ, ਬਾਰਿਸ਼ ਦੀ ਸੰਭਾਵਨਾ ਹੈ। ਤਾਪਮਾਨ 23 ਤੋਂ 29 ਡਿਗਰੀ ਵਿਚਕਾਰ ਰਹਿਣ ਦਾ ਅਨੁਮਾਨ ਹੈ।
ਮੁਹਾਲੀ- ਬੱਦਲਵਾਈ ਬਣੀ ਰਹੇਗੀ, ਬਾਰਿਸ਼ ਦੀ ਸੰਭਾਵਨਾ ਹੈ। ਤਾਪਮਾਨ 25 ਤੋਂ 31 ਡਿਗਰੀ ਵਿਚਕਾਰ ਰਹਿਣ ਦਾ ਅਨੁਮਾਨ ਹੈ।

More Stories
ਫਰਜ਼ੀ ਪੁਲਿਸ ਬਣ ਕੇ ਗੰਨ ਹਾਊਸ ਤੋਂ ਪਿਸਤੌਲ ਲੈ ਉੱਡਿਆ ਮੁਲਜ਼ਮ, ਹੁਣ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਰਾਜਾਸਾਂਸੀ ਹਵਾਈ ਅੱਡੇ ਤੋਂ ਹਵਾਈ ਉਡਾਣ ਦੇਰੀ ਨਾਲ ਹੋਣ ਕਾਰਨ ਯਾਤਰੀ ਹੋ ਰਹੇ ਖੱਜਲ-ਖੁਆਰ
ਟੈਕਸ ਦੇਣ ਦੇ ਬਾਵਜੂਦ ਪਿੰਡਾਂ ਦੀਆਂ ਸੜਕਾਂ ਦੀ ਹਾਲਤ ਖਸਤਾ ਰਖਣਾ ਗੈਰ ਸੰਵਿਧਾਨਕ