ਜਲੰਧਰ, (ਰਮੇਸ਼ ਗਾਬਾ) ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਬੇਸਹਾਰਾ ਤੇ ਅਨਾਥ ਬੱਚਿਆਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ‘ਸਪਾਂਸਰਸ਼ਿਪ ਸਕੀਮ’ ਬਹੁਤ ਹੀ ਸਲਾਉਣਯੋਗ ਕਦਮ ਹੈ। ਇਸ ਯੋਜਨਾ ਤਹਿਤ ਹੁਣ ਤੱਕ 5,475 ਬੱਚਿਆਂ ਨੂੰ ਆਰਥਿਕ ਮਦਦ ਮਿਲ ਚੁੱਕੀ ਹੈ। ਇਸ ਯੋਜਨਾ ਅਧੀਨ ਹਰ ਲਾਭਪਾਤਰੀ ਬੱਚੇ ਨੂੰ ₹4,000/- ਪ੍ਰਤੀ ਮਹੀਨਾ ਆਰਥਿਕ ਸਹਾਇਤਾ ਦਿੱਤੀ ਜਾ ਰਹੀ ਹੈ, ਤਾਂ ਜੋ ਉਹ ਆਪਣੇ ਭਵਿੱਖ ਨੂੰ ਸੁਨਿਹਰਾ ਬਣਾਉਣ ਦੇ ਯਤਨ ਕਰ ਸਕਣ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਇਸ ਸਕੀਮ ਦਾ ਮਕਸਦ ਲੋੜਵੰਦ ਬੱਚਿਆਂ ਨੂੰ ਜ਼ਿੰਦਗੀ ਵਿੱਚ ਅੱਗੇ ਵਧਣ ਦਾ ਮੌਕਾ ਦੇਣਾ ਹੈ।ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ‘ਆਪਰੇਸ਼ਨ ਜੀਵਨਜੋਤ-2’ ਵੀ ਚਲਾਇਆ ਜਾ ਰਿਹਾ ਹੈ, ਜਿਸ ਦਾ ਮਕਸਦ ਮਾਸੂਮ ਬੱਚਿਆਂ ਨੂੰ ਭੀਖ ਤੋਂ ਮੁਕਤੀ ਦਿਵਾਉਣਾ ਹੈ। ਇਹ ਦੋਵੇਂ ਯੋਜਨਾਵਾਂ ਸਮਾਜ ਵਿੱਚ ਬੇਸਹਾਰਾ ਤੇ ਅਨਾਥ ਬੱਚਿਆਂ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆਉਣਗੀਆਂ।ਅੰਤ ਵਿੱਚ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਮਾਨ ਸਰਕਾਰ ਦੀਆਂ ਇਹ ਕੋਸ਼ਿਸ਼ਾਂ ਨਵੇਂ ਪੰਜਾਬ ਦੀ ਨੀਂਹ ਰੱਖਣ ਵਿੱਚ ਮੀਲ ਪੱਥਰ ਸਾਬਤ ਹੋਣਗੀਆਂ ਅਤੇ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਲਾਭਕਾਰੀ ਸਾਬਤ ਹੋਣਗੀਆਂ।

More Stories
ਸੱਚਖੰਡ ਵਾਸੀ ਪਦਮ ਸ਼੍ਰੀ, ਵਿੱਦਿਆ ਮਾਰਤੰਡ, ਸ਼੍ਰੋਮਣੀ ਪੰਥ ਰਤਨ ਸੰਤ ਬਾਬਾ ਇਕਬਾਲ ਸਿੰਘ ਜੀ ਦੇ 100ਵੇਂ ਜਨਮ ਦਿਹਾੜੇ ਮੌਕੇ ਅੰਮ੍ਰਿਤ ਸੰਚਾਰ ਸਮਾਗਮ ਵਿੱਚ ਅਕਾਲ ਅਕੈਡਮੀ ਥੇਹ ਕਲੰਦਰ ਦੇ ਵਿਦਿਆਰਥੀਆਂ ਦੀ ਸ਼ਮੂਲੀਅਤ
ਵੱਡੀ ਸਫ਼ਲਤਾ: ਏਐਨਟੀਐਫ ਤੇ ਬੀਐਸਐਫ ਨੇ ਸਾਂਝੇ ਆਪਰੇਸ਼ਨ ਦੌਰਾਨ 20 ਕਿੱਲੋ ਹੈਰੋਇਨ ਸਮੇਤ ਫੜੇ ਦੋ ਸਮਗਲਰ
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ