ਚੰਡੀਗੜ੍ਹ, 26 ਅਗਸਤ (TLT NEWS) – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਰਿਮਾਂਡ ਵਿਰੁੱਧ ਹਾਈ ਕੋਰਟ ਵਿਚ ਦਾਇਰ ਪਟੀਸ਼ਨ ’ਤੇ ਸੁਣਵਾਈ ਦੌਰਾਨ ਉਨ੍ਹਾਂ ਦੇ ਵਕੀਲ ਨੇ ਕਿਹਾ ਕਿ ਮਜੀਠਿਆ ਦਾ ਰਿਮਾਂਡ ਖ਼ਤਮ ਹੋ ਗਿਆ ਹੈ ਅਤੇ ਹੁਣ ਇਸ ਮਾਮਲੇ ਵਿਚ ਚਲਾਨ ਵੀ ਦਾਇਰ ਕਰ ਦਿੱਤਾ ਗਿਆ ਹੈ। ਇਸ ਲਈ ਹੁਣ ਇਸ ਪਟੀਸ਼ਨ ਨੂੰ ਵਾਪਸ ਲੈਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ, ਤਾਂ ਜੋ ਪੂਰੇ ਵੇਰਵਿਆਂ ਦੇ ਨਾਲ ਇਕ ਨਵੀਂ ਪਟੀਸ਼ਨ ਦਾਇਰ ਕੀਤੀ ਜਾ ਸਕੇ। ਹਾਈ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੇ ਵਕੀਲ ਨੂੰ ਪਟੀਸ਼ਨ ਵਾਪਸ ਲੈਣ ਦੀ ਆਗਿਆ ਦੇ ਕੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।

More Stories
ਵੱਡੀ ਸਫ਼ਲਤਾ: ਏਐਨਟੀਐਫ ਤੇ ਬੀਐਸਐਫ ਨੇ ਸਾਂਝੇ ਆਪਰੇਸ਼ਨ ਦੌਰਾਨ 20 ਕਿੱਲੋ ਹੈਰੋਇਨ ਸਮੇਤ ਫੜੇ ਦੋ ਸਮਗਲਰ
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ