ਗ੍ਰੰਥੀ ਸਿੰਘ ਨੇ ਇਲਾਕੇ ਦੀ ਸੁੱਖ-ਸ਼ਾਂਤੀ ਤੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਸ਼ਾਹਕੋਟ/ਮਲਸੀਆਂ, TLT NEWS / ਮਲਸੀਆਂ ਪੁਲਿਸ ਚੌਂਕੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਅਤੇ ਇਲਾਕੇ ਦੀ ਸੁੱਖ-ਸ਼ਾਂਤੀ ਤੇ ਸਰਬੱਤ ਦੇ ਭਲੇ ਲਈ ਪੁਲਿਸ ਮੁਲਾਜ਼ਮਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਮੌਕੇ ਗ੍ਰੰਥੀ ਸਿੰਘਾਂ ਵਲੋਂ ਪਾਠ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸਮਾਗਮ ਦੌਰਾਨ ਉਂਕਾਰ ਸਿੰਘ ਬਰਾੜ ਡੀ.ਐਸ.ਪੀ. ਸ਼ਾਹਕੋਟ ਨੇ ਸਮੂਹ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਐਸ.ਐਚ.ਓ. ਸ਼ਾਹਕੋਟ ਇੰਸਪੈਕਟਰ ਬਲਵਿੰਦਰ ਸਿੰਘ ਭੁੱਲਰ, ਐਸ.ਐਚ.ਓ. ਲੋਹੀਆਂ ਗੁਰਸ਼ਰਨ ਸਿੰਘ, ਐਸ.ਐਚ.ਓ. ਮਹਿਤਪੁਰ ਬਲਵੀਰ ਸਿੰਘ, ਮਲਸੀਆਂ ਪੁਲਿਸ ਚੌਂਕੀ ਦੇ ਇੰਚਾਰਜ ਏ.ਐਸ.ਆਈ. ਬੂਟਾ ਰਾਮ, ਤਲਵੰਡੀ ਸੰਘੇੜਾ ਚੌਂਕੀ ਦੇ ਇੰਚਾਰਜ ਏ.ਐਸ.ਆਈ. ਮੇਜਰ ਸਿੰਘ, ਏ.ਐਸ.ਆਈ. ਜਗਤਾਰ ਸਿੰਘ, ਏ.ਐਸ.ਆਈ. ਜਗਦੇਵ ਸਿੰਘ, ਕਾਂਸਟੇਬਲ ਮੀਤਾ ਕੁਮਾਰੀ, ਚਰਨਜੀਤ ਕੌਰ, ਲਛਮਣ ਸਿੰਘ, ਅਸ਼ੋਕ ਕੁਮਾਰ, ਰਾਜਵੀਰ ਸਿੰਘ, ਕਰਮਜੀਤ ਕੌਰ ਆਦਿ ਹਾਜ਼ਰ ਸਨ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ