ਕਪੂਰਥਲਾ, (TLT NEWS) ਪਿੰਡ ਆਹਲੀ ਕਲਾਂ,ਆਹਲੀ ਖੁਰਦ ,ਚੱਕ,ਬਾਉਪੁਰ ਹਲਕਾ ਸੁਲਤਾਨਪੁਰ ਲੋਧੀ ਵਿੱਚ ਭਿਆਨਕ ਹੜ ਆਉਣ ਕਾਰਨ ਬੰਨ ਟੁੱਟ ਗਿਆ ਸੀ ,ਜਿਸ ਨਾਲ ਕਿਸਾਨਾਂ ਦੀ ਝੋਨੇ ਦੀ ਹਜਾਰਾਂ ਏਕੜ ਫ਼ਸਲ ਤਬਾਹ ਹੋ ਗਈ ।ਸ੍ਰੋ਼ਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਵੱਲੋਂ ਲੰਗਰਾਂ ਦੀ ਸੇਵਾ ਅਤੇ 10 ਲੱਖ ਰੁਪਏ ਦਾ ਡੀਜ਼ਲ ਤੇਲ ਕਿਸਾਨਾਂ ਨੂੰ ਦੇ ਕੇ ਉਹਨਾਂ ਦੀ ਮੱਦਦ ਕੀਤੀ ਗਈ ਹੈ। ਇਸ ਮੌਕੇ ਤੇ ਪੈਟ੍ਰੋਲ ਪੰਪ ਤੋਂ ਡੀਜ਼ਲ ਕਿਸਾਨਾਂ ਨੂੰ ਪਵਾ ਕੇ ਦਿੱਤਾ ਗਿਆ। ਇਸ ਮੌਕੇ ਤੇ ਬੀਬੀ ਗੁਰਪ੍ਰੀਤ ਕੌਰ ਰੂਹੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਇੰਜੀਨੀਅਰ ਸਵਰਨ ਸਿੰਘ,ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਕਰਨਜੀਤ ਸਿੰਘ ਆਹਲੀ, ਬਲਦੇਵ ਸਿੰਘ, ਅਵਤਾਰ ਸਿੰਘ ਗੁਰਦੂਆਰਾ ਸ਼੍ਰੀ ਬੇਰ ਸਾਹਿਬ ,ਐਡੀਸ਼ਨਲ ਮੈਨੇਜਰ ਚੈਂਚਲ ਸਿੰਘ ਗੁਰਦੂਆਰਾ ਬੇਰ ਸਾਹਿਬ ,ਜਥੇਦਾਰ ਗੁਰਦਿਆਲ ਸਿੰਘ ਖਾਲਸਾ ਹਾਜ਼ਰ ਸਨ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ