ਕਪੂਰਥਲਾ, 26 ਅਗਸਤ ( TLT NEWS) ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ (ਮੋਹਾਲੀ) ਅਤੇ ਸ਼੍ਰੀ ਹਰਪਾਲ ਸਿੰਘ , ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਤੀ 13 ਸਤੰਬਰ 2025 ਨੂੰ ਕਪੂਰਥਲਾ, ਫਗਵਾੜਾ, ਸੁਲਤਾਨਪੁਰ ਲੋਧੀ ਅਤੇ ਭੁੱਲਥ ਦੀਆਂ ਸਾਰੀਆਂ ਅਦਾਲਤਾਂ ਵਿੱਚ ਨੈਸ਼ਨਲ ਲੋਕ ਅਦਾਲਤਾਂ ਲਗਾਈ ਜਾ ਰਹੀ ਹੈ।
ਸ਼੍ਰੀ ਹਰਪਾਲ ਸਿੰਘ,ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਵੱਲੋਂ ਸਮੂਹ ਜੂਡੀਸ਼ੀਅਲ ਅਧਿਕਾਰੀਆਂ ਨੂੰ ਨੈਸ਼ਨਲ ਲੋਕ ਅਦਾਲਤ ਤੋਂ ਪਹਿਲਾਂ ਸਮੇਂ—ਸਮੇਂ ‘ਤੇ ਪ੍ਰੀ—ਲੋਕ ਅਦਾਲਤਾਂ ਲਗਾ ਕੇ ਵੱਧ ਤੋਂ ਵੱਧ ਕੇਸ ਨਿਪਟਾਉਣ ਲਈ ਸਾਰੀਆਂ ਅਦਾਲਤਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ