ਸੁਲਤਾਨਪੁਰ ਲੋਧੀ, (ਕਪੂਰਥਲਾ), 28 ਅਗਸਤ (TLT NEWS)– ਪੋਂਗ ਡੈਮ ਤੋਂ ਲਗਾਤਾਰ ਪਾਣੀ ਛੱਡੇ ਜਾਣ ਕਾਰਨ ਦਰਿਆ ਬਿਆਸ ’ਚ ਪਾਣੀ ਦਾ ਪੱਧਰ ਲਗਾਤਾਰ ਵੱਧਦਾ ਜਾ ਰਿਹਾ ਹੈ, ਜਿਸ ਨੂੰ ਦੇਖਦਿਆਂ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਵਲੋਂ ਦਰਿਆ ਬਿਆਸ ਦੇ ਨੇੜੇ ਵਸਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਜਾਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਮੰਡ ਬਾਊਪੁਰ ਇਲਾਕੇ ਵਿਚ ਐਸ.ਡੀ.ਆਰ.ਐਫ਼. ਦੀਆਂ ਟੀਮਾਂ ਤਾਇਨਾਤ ਕੀਤੀਆਂ ਹੋਈਆਂ ਹਨ, ਜੋ ਕਿ ਲਗਾਤਾਰ ਪਾਣੀ ਨਾਲ ਘਿਰੇ ਲੋਕਾਂ ਤੱਕ ਪਹੁੰਚ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਰਾਹਤ ਕੈਂਪ ਜੋ ਸਥਾਪਿਤ ਕੀਤੇ ਗਏ ਹਨ, ਉਥੇ ਪ੍ਰਸ਼ਾਸਨ ਵਲੋਂ ਵਧੀਆ ਪ੍ਰਬੰਧ ਕੀਤੇ ਗਏ ਹਨ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ