220 ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ; 8 ਡਰੱਗ ਹੌਟਸਪੌਟਸ ਨੂੰ ਬਣਾਇਆ ਨਿਸ਼ਾਨਾ
ਜੰਲਧਰ,14 ਜੂਨ (ਰਮੇਸ਼ ਗਾਬਾ) ਡੀ.ਜੀ.ਪੀ ਪੰਜਾਬ, ਗੌਰਵ ਯਾਦਵ, ਆਈ.ਪੀ.ਐਸ ਦੇ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਨੂੰ ਜੜ੍ਹਾਂ ਤੋਂ ਖਤਮ ਕਰਨ ਲਈ ਚੱਲ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਹਿੱਸੇ ਵਜੋਂ, ਕਮਿਸ਼ਨਰੇਟ ਪੁਲਿਸ ਜਲੰਧਰ – ਏਡੀਜੀਪੀ ਮਨੁੱਖੀ ਅਧਿਕਾਰ ਪੰਜਾਬ, ਡਾ. ਨਰੇਸ਼ ਕੁਮਾਰ ਅਰੋੜਾ ਦੀ ਅਗਵਾਈ ਹੇਠ, ਪੁਲਿਸ ਕਮਿਸ਼ਨਰ ਧਨਪ੍ਹੀਤ ਕੌਰ ਨਾਲ ਸ਼ਹਿਰ ਦੇ ਵੱਖ- ਵੱਖ ਸਥਾਨਾਂ ‘ਤੇ ਇੱਕ ਵਿਸ਼ੇਸ਼ CASO ਆਪ੍ਰੇਸ਼ਨ ਚਲਾਇਆ ਗਿਆ।
ਸੀਪੀ ਜਲੰਧਰ ਨੇ ਕਿਹਾ ਕਿ ਪਛਾਣੇ ਗਏ ਡਰੱਗ ਹੌਟਸਪੌਟਸ – ਧਾਂਕੀਆ ਮੁਹੱਲਾ, ਬਾਬਾ ਦੀਪ ਸਿੰਘ ਨਗਰ, ਪਿੰਡ ਰੇਰੂ, ਬਸਤੀ ਸ਼ੇਖ, ਅਬਾਦਪੁਰਾ, ਧੀਣਾ, ਅੱਲੀਮੁਹੱਲਾ ਅਤੇ ਬਸਤੀ ਗੁਜਾਂ ਵਿੱਖੇ ਇੱਕ ਨਿਸ਼ਾਨਾਬੱਧ CASO ਆਪ੍ਰੇਸ਼ਨ ਚਲਾਇਆ ਗਿਆ। ਇਸ ਕਾਰਵਾਈ ਵਿੱਚ 220 ਤੋਂ ਵੱਧ ਪੁਲਿਸ ਕਰਮਚਾਰੀ, ਜਿਨ੍ਹਾਂ ਨਾਲ 10 ਜੀ.ਓ ਰੈਂਕ ਦੇ ਅਫਸਰ ਅਤੇ ਸਬੰਧਤ ਐਸਐਚਓ ਸ਼ਾਮਲ ਸਨ। ਪੁਲਿਸ ਟੀਮਾਂ ਨੇ ਨਸ਼ਾ ਤਸਕਰੀ ਦੇ ਨੈੱਟਵਰਕਾਂ ਨਾਲ ਕਥਿਤ ਤੌਰ ‘ਤੇ ਜੁੜੇ ਵਿਅਕਤੀਆਂ ਦੇ ਘਰਾਂ ਅਤੇ ਸ਼ੱਕੀ ਟਿਕਾਣਿਆਂ ‘ਤੇ ਆਪਸੀ ਤਾਲਮੇਲ ਨਾਲ ਛਾਪੇਮਾਰੀ ਕੀਤੀ। ਨਸ਼ੀਲੇ ਪਦਾਰਥਾਂ ਦੀਆ ਗਤੀਵਿਧੀਆਂ ਦਾ ਪਤਾ ਲਗਾਉਣ ਲਈ ਘਰਾਂ ਅਤੇ ਆਲੇ-ਦੁਆਲੇ ਦੇ ਇਲਾਕਿਆ ਦੀ ਡੂੰਘਾਈ ਨਾਲ ਤਲਾਸ਼ੀ ਕੀਤੀ ਗਈ। ਨਸ਼ੀਲੇ ਪਦਾਰਥਾਂ ਦੇ ਤਸਕਰਾਂ ਅਤੇ ਖੇਤਰਾਂ ਵਿੱਚ ਸ਼ੱਕੀ ਗਤੀਵਿਧੀਆਂ ਬਾਰੇ ਖੁਫੀਆ ਜਾਣਕਾਰੀ ਇਕੱਠੀ ਕਰਨ ਲਈ ਸਥਾਨਕ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਗਈ। ਇਸ ਕਾਰਵਾਈ ਨੂੰ ਮਜ਼ਬੂਤ ਕਰਨ ਲਈ, ਰਣਨੀਤਕ ਨਾਕਾਬੰਦੀ ਕੀਤੀ ਗਈ ਤਾ ਜੋ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਚੰਗੀ ਤਰ੍ਹਾਂ ਚੈਕਿੰਗ ਕੀਤੀ ਜਾ ਸਕੇ।
ਕਮਿਸ਼ਨਰੇਟ ਪੁਲਿਸ ਜਲੰਧਰ ਨੇ ਨਾਗਰਿਕਾਂ ਨੂੰ ਆਪਣੇ ਏਰੀਆ ਵਿੱਚ ਕਿਸੇ ਵੀ ਨਸ਼ੇ ਨਾਲ ਸਬੰਧਤ ਗਤੀਵਿਧੀਆਂ ਦੀ ਰਿਪੋਰਟ ਨਸ਼ਾ ਵਿਰੋਧੀ ਹੈਲਪਲਾਇਨ 9779100200 ਤੇ ਕਰਨ ਦੀ ਅਪੀਲ ਕੀਤੀ ਹੈ, ਇਹ ਭਰੋਸਾ ਦਿਵਾਉਂਦੇ ਹੋਏ ਕਿ ਸਾਂਝੀ ਕੀਤੀ ਗਈ ਸਾਰੀ ਜਾਣਕਾਰੀ ਨੂੰ ਗੁਪਤ ਰੱਖਿਆ ਜਾਵੇਗਾ।

More Stories
ਸੰਤ ਸੀਚੇਵਾਲ ਨੇ ਮੁੱਖ ਮੰਤਰੀ ਕੋਲੋ ਕਾਸ਼ਤਕਾਰਾਂ ਨੂੰ ਮੁਆਵਜਾ ਦੇਣ ਦੀ ਕੀਤੀ ਮੰਗ
79ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲਹਿਰਾਇਆ ਤਿਰੰਗਾ
ਮੋਦੀ ਦੀ ਵਿਦੇਸ਼ ਨੀਤੀ ਦੇ ਨਤੀਜੇ—ਅਮਰੀਕਾ ਵੱਲੋਂ ਟੈਕਸ ਵਾਧਾ, ਜਲੰਧਰ ਦੇ ਉਦਯੋਗ ਚਿੰਤਾ ’ਚ: ਅੰਮ੍ਰਿਤ ਪਾਲ ਸਿੰਘ