ਜੰਲਧਰ,14 ਜੂਨ (ਰਮੇਸ਼ ਗਾਬਾ) ਖਾਣ-ਪੀਣ ਵਾਲੇ ਪਦਾਰਥਾਂ ਵਿੱਚ ਮਿਲਾਵਟ ਨੂੰ ਰੋਕਣ ਲਈ ਚੁੱਕੇ ਜਾ ਰਹੇ ਕਦਮਾਂ ਦੀ ਲੜੀ ਤਹਿਤ ਫੂਡ ਸੇਫ਼ਟੀ ਟੀਮ ਜਲੰਧਰ ਵੱਲੋਂ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨੀਸਟ੍ਰੇਸ਼ਨ, ਪੰਜਾਬ ਦਿਲਰਾਜ ਸਿੰਘ ਦੀਆਂ ਹਦਾਇਤਾਂ ਅਨੁਸਾਰ ਖਾਣ-ਪੀਣ ਵਾਲੇ ਪਦਾਰਥਾਂ ਦੇ ਸੈਂਪਲ ਭਰੇ ਗਏ।
ਸਹਾਇਕ ਕਮਿਸ਼ਨਰ ਫੂਡ ਡਾ. ਹਰਜੋਤ ਪਾਲ ਸਿੰਘ ਅਤੇ ਫੂਡ ਸੇਫ਼ਟੀ ਅਫ਼ਸਰ ਪ੍ਰਭਜੋਤ ਕੌਰ ਦੀ ਅਗਵਾਈ ਵਾਲੀ ਟੀਮ ਵੱਲੋਂ ਨਕੋਦਰ, ਸ਼ੰਕਰ ਅਤੇ ਜਮਸ਼ੇਰ ਤੋਂ ਗਾਂ ਦਾ ਦੁੱਧ, ਮੱਝ ਦਾ ਦੁੱਧ, ਦੇਸੀ ਘੀ, ਦਹੀਂ, ਸਰ੍ਹੋਂ ਦਾ ਤੇਲ, ਚਾਹ ਪੱਤੀ, ਦਾਲ, ਮਸਾਲੇ ਆਦਿ ਦੇ 8 ਸੈਂਪਲ ਲਏ ਗਏ।
ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਇਹ ਨਮੂਨੇ ਵਿਸ਼ਲੇਸ਼ਣ ਲਈ ਸਟੇਟ ਫੂਡ ਲੈਬੋਰੇਟਰੀ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ਹਿਰਵਾਸੀਆਂ ਨੂੰ ਸੁਰੱਖਿਅਤ, ਸਿਹਤਮੰਦ ਅਤੇ ਸ਼ੁੱਧ ਭੋਜਨ ਪਦਾਰਥ ਮਿਲਣ ਨੂੰ ਯਕੀਨੀ ਬਣਾਉਣ ਲਈ ਜਾਂਚ ਮੁਹਿੰਮ ਭਵਿੱਖ ਵਿੱਚ ਵੀ ਜਾਰੀ ਰੱਖੀ ਜਾਵੇਗੀ।

More Stories
ਸੰਤ ਸੀਚੇਵਾਲ ਨੇ ਮੁੱਖ ਮੰਤਰੀ ਕੋਲੋ ਕਾਸ਼ਤਕਾਰਾਂ ਨੂੰ ਮੁਆਵਜਾ ਦੇਣ ਦੀ ਕੀਤੀ ਮੰਗ
79ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲਹਿਰਾਇਆ ਤਿਰੰਗਾ
ਮੋਦੀ ਦੀ ਵਿਦੇਸ਼ ਨੀਤੀ ਦੇ ਨਤੀਜੇ—ਅਮਰੀਕਾ ਵੱਲੋਂ ਟੈਕਸ ਵਾਧਾ, ਜਲੰਧਰ ਦੇ ਉਦਯੋਗ ਚਿੰਤਾ ’ਚ: ਅੰਮ੍ਰਿਤ ਪਾਲ ਸਿੰਘ