ਚੋਹਲਾ ਸਾਹਿਬ/TLT NEWS : ਡਾ. ਜਤਿੰਦਰ ਸਿੰਘ ਗਿੱਲ ਸੀਨੀਅਰ ਮੈਡੀਕਲ ਅਫਸਰ ਇੰਚਾਰਜ ਸੀਐੱਚਸੀ ਸਰਹਾਲੀ ਦੀ ਯੋਗ ਅਗਵਾਈ ਹੇਠ ਹੜ੍ਹ ਪ੍ਰਭਾਵਿਤ ਇਲਾਕੇ ਘੜਕਾ ਅਤੇ ਜੌਹਲ ਢਾਏ ਵਾਲਾ ਵਿਖੇ ਪਾਣੀ ਦਾ ਪੱਧਰ ਵੱਧਣ ਕਾਰਨ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਅਤੇ ਲੋਕਾਂ ਦੀ ਸਿਹਤ ਦੀ ਜਾਂਚ ਕਰਨ ਲਈ ਮੈਡੀਕਲ ਕੈਂਪ ਲਾਇਆ ਗਿਆ। ਇਸ ਸਮੇਂ ਜਾਣਕਾਰੀ ਦਿੰਦੇ ਹੋਏ ਡਾ. ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਏਰੀਏ ਘੜਕਾਂ ਅਤੇ ਜੌਹਲ ਢਾਏ ਵਾਲਾ ਵਿਖੇ ਲਾਏ ਮੈਡੀਕਲ ਕੈਂਪ ਵਿਚ ਲੋਕਾਂ ਦੀ ਸਹਿਤ ਦੀ ਜਾਂਚ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਲੁੜੀਂਦੀਆਂ ਦਵਾਈਆਂ ਵੰਡੀਆਂ ਗਈਆਂ। ਉਨ੍ਹਾਂ ਦੱਸਿਆ ਕਿ ਬਰਸਾਤੀ ਦਿਨਾਂ ਅੰਦਰ ਸਾਨੂੰ ਆਪਣੇ ਆਲੇ-ਦੁਆਲੇ ਦੀ ਸਾਫ-ਸਫ਼ਾਈ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ ਅਤੇ ਟੁੱਟੇ ਟਾਇਰਾਂ ਅਤੇ ਗਮਲਿਆਂ ਅਤੇ ਕੂਲਰਾਂ ਵਿਚ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਨੂੰ ਤੇਜ਼ ਸਿਰਦਰਦ, ਬੁਖਾਰ ਜਾਂ ਖਾਂਸੀ ਵਗੈਰਾ ਆਉਂਦੀ ਹੈ ਤਾਂ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿਚ ਜਾ ਕੇ ਆਪਣੀ ਜਾਂਚ ਕਰਵਾਓ ਤਾਂ ਜੋ ਸਮੇਂ ਸਿਰ ਇਲਾਜ ਆਰੰਭ ਕੀਤਾ ਜਾ ਸਕੇ। ਇਸ ਸਮੇਂ ਹੈਲਥ ਵਰਕਰ ਸੰਤੋਖ ਸਿੰਘ, ਹੈਲਥ ਵਰਕਰ ਗੁਰਦਿਆਲ ਸਿੰਘ, ਸੀਐੱਚਓ ਹਰਵੰਤ ਕੌਰ ਆਦਿ ਹਾਜ਼ਰ ਸਨ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ