ਜਲੰਧਰ 1 ਸਤੰਬਰ( ਰਮੇਸ਼ ਗਾਬਾ)ਸਤਨਾਮ ਨਗਰ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਸਰਦਾਰ ਤਰਸੇਮ ਸਿੰਘ ਅਤੇ ਪ੍ਰਿੰਸ ਚੌਹਾਨ ਸਮੇਤ ਸੋਸਾਇਟੀ ਦੇ ਮੈਂਬਰਾਂ ਨੇ ਕੈਬਨਿਟ ਮੰਤਰੀ ਮਹਿੰਦਰ ਭਗਤ ਅਤੇ ਕਮਲ ਲੋਚ ਦਾ ਸਨਮਾਨ ਕਰਕੇ ਧੰਨਵਾਦ ਕੀਤਾ। ਇਹ ਸਨਮਾਨ ਸਤਨਾਮ ਨਗਰ ਵਿੱਚ ਇੱਕ ਨਵਾਂ ਟ੍ਰਾਂਸਫਾਰਮਰ ਅਤੇ ਨਵੀਆਂ ਬਿਜਲੀ ਦੀਆਂ ਤਾਰਾਂ ਲਗਵਾਉਣ ਲਈ ਕੀਤਾ ਗਿਆ।
ਸੋਸਾਇਟੀ ਦੇ ਮੈਂਬਰਾਂ ਨੇ ਦੱਸਿਆ ਕਿ ਪੁਰਾਣੇ ਟ੍ਰਾਂਸਫਾਰਮਰ ਦੀ ਸਮੱਸਿਆ ਕਾਰਨ ਇਲਾਕੇ ਵਿੱਚ ਬਿਜਲੀ ਦੀ ਸਪਲਾਈ ਵਿੱਚ ਕਾਫ਼ੀ ਦਿੱਕਤ ਆ ਰਹੀ ਸੀ, ਜਿਸ ਨਾਲ ਲੋਕਾਂ ਨੂੰ ਗਰਮੀ ਅਤੇ ਹੋਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਨੇ ਮੰਤਰੀ ਮਹਿੰਦਰ ਭਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਨਾਲ ਇਸ ਸਮੱਸਿਆ ਦਾ ਹੱਲ ਹੋ ਗਿਆ ਹੈ ਅਤੇ ਹੁਣ ਇਲਾਕੇ ਵਿੱਚ ਬਿਜਲੀ ਦੀ ਸਪਲਾਈ ਸੁਚਾਰੂ ਢੰਗ ਨਾਲ ਚੱਲ ਰਹੀ ਹੈ।
ਇਸ ਮੌਕੇ ‘ਤੇ ਮਹਿੰਦਰ ਭਗਤ ਨੇ ਸੋਸਾਇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਹਮੇਸ਼ਾ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਤਿਆਰ ਹਨ ਅਤੇ ਭਵਿੱਖ ਵਿੱਚ ਵੀ ਉਹ ਲੋਕਾਂ ਦੀ ਭਲਾਈ ਲਈ ਕੰਮ ਕਰਦੇ ਰਹਿਣਗੇ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ