ਕਾਬੁਲ, 2 ਸਤੰਬਰ(TLT NEWS)- ਤਾਲਿਬਾਨ ਸਰਕਾਰ ਵਲੋਂ ਦਿੱਤੇ ਗਏ ਅੰਕੜਿਆਂ ਅਨੁਸਾਰ, ਪੂਰਬੀ ਅਫ਼ਗਾਨਿਸਤਾਨ ਵਿਚ ਆਏ ਇਕ ਤੇਜ਼ ਭੁਚਾਲ ਵਿਚ ਲਗਭਗ 800 ਲੋਕਾਂ ਦੀ ਮੌਤ ਅਤੇ 2,500 ਤੋਂ ਵੱਧ ਜ਼ਖਮੀ ਹੋ ਗਏ ਹਨ। ਐਤਵਾਰ ਦੇਰ ਰਾਤ 6.0 ਤੀਬਰਤਾ ਵਾਲੇ ਭੂਚਾਲ ਨੇ ਗੁਆਂਢੀ ਨੰਗਰਹਾਰ ਸੂਬੇ ਦੇ ਜਲਾਲਾਬਾਦ ਸ਼ਹਿਰ ਦੇ ਨੇੜੇ ਕੁਨਾਰ ਸੂਬੇ ਦੇ ਕਸਬਿਆਂ ਨੂੰ ਹਿਲਾ ਦਿੱਤਾ, ਜਿਸ ਨਾਲ ਵੱਡਾ ਨੁਕਸਾਨ ਹੋਇਆ।
ਕੁਨਾਰ ਦੇ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿਚੋਂ ਇਕ, ਨੂਰਗਲ ਜ਼ਿਲ੍ਹੇ ਦੇ ਇਕ ਨਿਵਾਸੀ ਨੇ ਕਿਹਾ ਕਿ ਲਗਭਗ ਪੂਰਾ ਪਿੰਡ ਤਬਾਹ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਬੱਚੇ ਤੇ ਬਜ਼ੁਰਗ ਮਲਬੇ ਹੇਠਾਂ ਹਨ। ਜਾਣਕਾਰੀ ਅਨੁਸਾਰ ਇਹ ਭੁਚਾਲ ਰਾਜਧਾਨੀ ਇਸਲਾਮਾਬਾਦ ਸਮੇਤ ਪਾਕਿਸਤਾਨ ਦੇ ਕੁਝ ਹਿੱਸਿਆਂ ਵਿਚ ਮਹਿਸੂਸ ਕੀਤਾ ਗਿਆ ਹਾਲਾਂਕਿ ਇਥੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।

More Stories
ਨੌਕਰੀ ਜਾਣ ’ਤੇ ਅਮਰੀਕਾ ਤੁਰੰਤ ਛੱਡਣਾ ਪਵੇਗਾ, ਲੱਖਾਂ ਭਾਰਤੀ ਪੇਸ਼ੇਵਰਾਂ ਦੀਆਂ ਮੁਸ਼ਕਲਾਂ ਵਧਾਉਣ ਵਾਲੇ ਪ੍ਰਸਤਾਵ ’ਤੇ ਵਿਚਾਰ
ਗੁਰਜਤਿੰਦਰ ਸਿੰਘ ਰੰਧਾਵਾ ਇੰਟਰਫੇਥ ਕੌਂਸਲ ਆਫ ਗ੍ਰੇਟਰ ਸੈਕਰਾਮੈਂਟੋ ਦੇ ਪੰਜਵੀਂ ਵਾਰ ਡਾਇਰੈਕਟਰ ਚੁਣੇ ਗਏ
ਅੰਗਰੇਜ਼ੀ ਨਾ ਬੋਲਣ ਵਾਲੇ 28,000 ਟਰੱਕ ਡਰਾਈਵਰਾਂ ਦੇ ਲਾਇਸੈਂਸ ਰੱਦ, ਭਾਰਤੀਆਂ ‘ਤੇ ਸਭ ਤੋਂ ਵੱਧ ਅਸਰ