ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ

ਜਲੰਧਰ/ਸ਼ਾਹਕੋਟ, 2 ਸਤੰਬਰ(ਰਮੇਸ਼ ਗਾਬਾ)  ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਧੁੱਸੀ ਬੰਨ੍ਹ ‘ਤੇ ਇੱਕਠੇ ਹੋਏ ਲੋਕਾਂ ਨੂੰ ਚੌਕਸ ਰਹਿਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ 1 ਸਤੰਬਰ ਨੂੰ ਰੋਪੜ ਬੈਰਾਜ ਤੋਂ ਸਤਲੁਜ ਦਰਿਆ ਵਿੱਚ 1 ਲੱਖ 14 ਹਾਜ਼ਾਰ ਕਿਊਸਿਕ ਪਾਣੀ ਛੱਡਿਆ ਗਿਆ ਸੀ। ਉਨ੍ਹਾਂ ਕਿਹਾ ਸਤਲੁਜ ਦਰਿਆ ਦੀ ਸਮਰੱਥ 2 ਲੱਖ ਕਿਊਸਿਕ ਦੀ ਹੈ।

ਸੰਤ ਸੀਚੇਵਾਲ ਨੇ ਕਿਹਾ ਕਿ ਜੇ ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਹੋਰ ਪੈਂਦਾਂ ਹੈ ਜਾਂ ਫਿਰ ਭਾਖੜਾ ਡੈਮ ਤੋਂ ਵਾਧੂ ਪਾਣੀ ਛੱਡਿਆ ਜਾਂਦਾ ਹੈ, ਤਾਂ ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਹੁਣ ਗਿੱਦੜਪਿੰਡੀ ਪੁਲ ਹੇਠਾਂ 1 ਲੱਖ 28 ਹਾਜ਼ਰ ਕਿਊਸਿਕ ਦੇ ਕਰੀਬ ਪਾਣੀ ਵਗ ਰਿਹਾ ਹੈ।

ਡਰੇਨਜ਼ ਵਿਭਾਗ ਦੇ ਐਕਸੀਅਨ ਸਿਰਤਾਜ ਸਿੰਘ ਨੇ ਦੱਸਿਆ ਕਿ ਸਤਲੁਜ ਦਰਿਆ ਦਾ ਪਾਣੀ ਅਜੇ ਧੁੱਸੀ ਬੰਨ੍ਹ ਤੋਂ ਨੀਵਾਂ ਵੱਗ ਰਿਹਾ ਹੈ। ਉਨ੍ਹਾਂ ਦੱਸਿਆ ਕਿ ਧੁੱਸੀ ਬੰਨ੍ਹ ਦੀ ਮਜ਼ਬੂਤੀ ਅਤੇ ਨਜ਼ਰਸਾਨੀ ਕਰਨ ਲਈ ਵਿਭਾਗ ਦੇ ਐਸਡੀਓ ਤੇ ਜੇ.ਈ ਹਮੇਸ਼ਾਂ ਤਾਇਨਾਤ ਕੀਤੇ ਹੋਏ ਹਨ।