ਜਲੰਧਰ(ਰਮੇਸ਼ ਗਾਬਾ): ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫੜੇ ਗਏ ਜਲੰਧਰ ਸੈਂਟਰਲ ਹਲਕੇ ਦੇ ਵਿਧਾਇਕ ਰਮਨ ਅਰੋੜਾ ਅਤੇ ਨਗਰ ਨਿਗਮ ਦੇ ਏ.ਟੀ.ਪੀ. ਸੁਖਦੇਵ ਵਸ਼ਿਸ਼ਠ ਨੂੰ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ।
ਕੀ ਹੈ ਮਾਮਲਾ
ਦੱਸਿਆ ਜਾ ਰਿਹਾ ਹੈ ਕਿ 23 ਮਈ ਦੀ ਸਵੇਰ ਨੂੰ ਮੰਦਰ ‘ਚ ਮੱਥਾ ਟੇਕਣ ਸਮੇਂ ਵਿਜੀਲੈਂਸ ਟੀਮ ਨੇ ਵਿਧਾਇਕ ਰਮਨ ਅਰੋੜਾ ਨੂੰ ਭ੍ਰਿਸ਼ਟਾਚਾਰ ਦੇ ਇਲਜ਼ਾਮ ਹੇਠ ਅਚਾਨਕ ਗ੍ਰਿਫ਼ਤਾਰ ਕਰ ਲਿਆ ਸੀ। ਹਾਲਾਂਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣੇ ਹੀ ਵਿਧਾਇਕ ਖ਼ਿਲਾਫ਼ ਕੇਸ ਦਰਜ ਕਰਵਾਉਣ ਅਤੇ ਬਾਅਦ ਵਿੱਚ ਉਸ ਦੀ ਗ੍ਰਿਫ਼ਤਾਰੀ ਮਗਰੋਂ ਰਾਜਦਾਰ ਮਹੇਸ਼ ਮਖੀਜਾ, ਮਹਿਲਾ ਇੰਸਪੈਕਟਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। ਵਿਧਾਇਕ ਰਮਨ ਅਰੋੜਾ ਵੱਲੋਂ ਨਗਰ ਨਿਗਮ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਸ਼ਹਿਰ ਵਿੱਚ ਇੱਕ ਸੋਚਿਆ-ਸਮਝਿਆ ਰੰਗਦਾਰੀ ਦਾ ਨੈੱਟਵਰਕ ਚਲਾਇਆ ਜਾ ਰਿਹਾ ਸੀ, ਜਿਸ ਵਿੱਚ ਏ.ਟੀ.ਪੀ. ਸੁਖਦੇਵ ਵਸ਼ਿਸ਼ਠ ਵੱਲੋਂ ਬਣ ਰਹੀਆਂ ਇਮਾਰਤਾਂ ਦੇ ਮਾਲਕਾਂ ਨੂੰ ਨੋਟਿਸ ਭੇਜ ਕੇ ਬਾਅਦ ਵਿੱਚ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਕਰਕੇ ਵਿਧਾਇਕ ਰਮਨ ਅਰੋੜਾ ਕੋਲ ਭੇਜਿਆ ਜਾਂਦਾ ਸੀ। ਬਾਅਦ ਵਿੱਚ ਵਿਧਾਇਕ ਖ਼ੁਦ ਹੀ ਸੈਟਿੰਗ ਕਰਕੇ ਇਮਾਰਤਾਂ ਦੀ ਸੀਲ ਖੁੱਲ੍ਹਵਾ ਦਿੰਦੇ ਸਨ ਅਤੇ ਲੱਖਾਂ ਰੁਪਏ ਦੀ ਸੌਦੇਬਾਜ਼ੀ ਉਨ੍ਹਾਂ ਦੇ ਦਫ਼ਤਰ ਵਿੱਚ ਬੈਠ ਕੇ ਚੱਲ ਰਹੀ ਸੀ।

More Stories
ਵੱਡੀ ਸਫ਼ਲਤਾ: ਏਐਨਟੀਐਫ ਤੇ ਬੀਐਸਐਫ ਨੇ ਸਾਂਝੇ ਆਪਰੇਸ਼ਨ ਦੌਰਾਨ 20 ਕਿੱਲੋ ਹੈਰੋਇਨ ਸਮੇਤ ਫੜੇ ਦੋ ਸਮਗਲਰ
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ