ਫਗਵਾੜਾ 4 ਸਤੰਬਰ (TLT NEWS) ਸਮਾਜ ਸੇਵੀ ਜੱਥੇਬੰਦੀ ਜਨਤਾ ਸੇਵਾ ਸੰਮਤੀ ਵਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਦੇ ਮਨੋਰਥ ਨਾਲ ਅੱਜ ਰਣਜੀਤ ਸਿੰਘ ਬੱਬੋ ਅਤੇ ਪਰਿਵਾਰ ਦੇ ਸਹਿਯੋਗ ਸਦਕਾ 70 ਤਿਰਪਾਲਾਂ ਐਸ.ਡੀ.ਐਮ. ਫਗਵਾੜਾ ਜਸ਼ਨਜੀਤ ਸਿੰਘ ਨੂੰ ਭੇਟ ਕੀਤੀਆਂ ਗਈਆਂ। ਇਸ ਮੌਕੇ ਜਨਤਾ ਸੇਵਾ ਸੰਮਤੀ ਦੇ ਪ੍ਰਧਾਨ ਵਿਪਨ ਖੁਰਾਨਾ ਨੇ ਦੱਸਿਆ ਕਿ ਪਿੰਡਾਂ ‘ਚ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਪਹਿਲੀ ਜ਼ਰੂਰਤ ਤਿਰਪਾਲਾਂ ਹਨ, ਕਿਉਂਕਿ ਜਿਹਨਾਂ ਘਰਾਂ ਦਾ ਇਸ ਬਰਸਾਤ ਵਿੱਚ ਭਾਰੀ ਨੁਕਸਾਨ ਹੋਇਆ ਹੈ, ਉਹਨਾਂ ‘ਚ ਰਹਿੰਦੇ ਪਰਿਵਾਰਾਂ ਕੋਲ ਸਿਰ ਢਕਣ ਲਈ ਜਗ੍ਹਾ ਨਹੀਂ ਹੈ। ਉਹਨਾਂ ਸਮੂਹ ਫਗਵਾੜਾ ਵਾਸੀਆਂ ਨੂੰ ਪੁਰਜੋਰ ਅਪੀਲ ਕੀਤੀ ਕਿ ਇਸ ਕੁਦਰਤੀ ਆਫਤ ਦਾ ਸ਼ਿਕਾਰ ਹੋਏ ਲੋਕਾਂ ਦੀ ਹਰ ਸੰਭਵ ਮੱਦਦ ਕੀਤੀ ਜਾਵੇ, ਕਿਉਂਕਿ ਇਸ ਸਮੇਂ ਸਮਾਜ ਦਾ ਇਹ ਮੁਢਲਾ ਫਰਜ਼ ਹੈ। ਇਸ ਦੌਰਾਨ ਮੌਜੂਦ ਰਹੇ ਬਲੱਡ ਬੈਂਕ ਦੇ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਅਤੇ ਸਮਾਜ ਸੇਵਕ ਜਸਵਿੰਦਰ ਸਿੰਘ ਭਗਤਪੁਰਾ ਨੇ ਜਨਤਾ ਸੇਵਾ ਸੰਮਤੀ ਅਤੇ ਰਣਜੀਤ ਸਿੰਘ ਬੱਬੋ ਵਲੋਂ ਕੀਤੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਫਗਵਾੜਾ ਦੀਆਂ ਸਮੂਹ ਸਮਾਜਿਕ, ਧਾਰਮਿਕ ਜੱਥੇਬੰਦੀਆਂ, ਐਨ.ਆਰ.ਆਈ. ਵੀਰਾਂ ਅਤੇ ਸਮਾਜ ਦੇ ਸਮਰੱਥ ਲੋਕਾਂ ਨੂੰ ਅਜਿਹੇ ਉਪਰਾਲੇ ਵੱਡੀ ਪੱਧਰ ਤੇ ਕਰਨੇ ਚਾਹੀਦੇ ਹਨ ਤਾਂ ਜੋ ਸਿਰਫ ਫਗਵਾੜਾ ਹੀ ਨਹੀਂ ਸਗੋਂ ਪੰਜਾਬ ਭਰ ਦੇ ਹੜ੍ਹ ਪੀੜਤਾਂ ਨੂੰ ਵੱਧ ਤੋਂ ਵੱਧ ਰਾਹਤ ਪਹੁੰਚਾਈ ਜਾ ਸਕੇ। ਇਸ ਮੌਕੇ ਜੁਗਲ ਕਿਸ਼ੋਰ ਚਾਨਣਾ, ਬਰਜਿੰਦਰ ਸਿੰਘ ਤੁਲੀ, ਰਾਜਿੰਦਰ ਛਾਬੜਾ, ਵਿਜੇ ਕੁਮਾਰ, ਸੁਰਿੰਦਰ ਸੂਰੀ, ਗੁਲਸ਼ਨ ਕਪੂਰ, ਬਾਵਾ ਸਿੰਘ ਆਦਿ ਹਾਜਰ ਸਨ।

More Stories
ਵੱਡੀ ਸਫ਼ਲਤਾ: ਏਐਨਟੀਐਫ ਤੇ ਬੀਐਸਐਫ ਨੇ ਸਾਂਝੇ ਆਪਰੇਸ਼ਨ ਦੌਰਾਨ 20 ਕਿੱਲੋ ਹੈਰੋਇਨ ਸਮੇਤ ਫੜੇ ਦੋ ਸਮਗਲਰ
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ