ਐਸ.ਏ.ਐਸ. ਨਗਰ, 6 ਸਤੰਬਰ (TLT NEWS)- ਬੀਤੀ ਰਾਤ ਤੋਂ ਮੋਹਾਲੀ ਫੋਰਟਿਸ ਹਸਪਤਾਲ ਵਿਚ ਦਾਖਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਹਾਲ ਚਾਲ ਜਾਨਣ ਲਈ ਆਪ ਦੇ ਸੀਨੀਅਰ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਸ਼ੋਧੀਆ ਅਤੇ ਕੈਬਿਨਟ ਮੰਤਰੀ ਸੰਜੀਵ ਅਰੋੜਾ ਅੱਜ ਹਸਪਤਾਲ ਵਿਚ ਪਹੁੰਚੇ। ਮੁੱਖ ਮੰਤਰੀ ਦਾ ਹਾਲ ਚਾਲ ਜਾਣਨ ਉਪਰੰਤ ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਵੰਤ ਸਿੰਘ ਮਾਨ ਪਿਛਲੇ ਦੋ ਤਿੰਨ ਦਿਨਾਂ ਤੋਂ ਸਿਹਤ ਖਰਾਬ ਕਾਰਨ ਘਰ ਵਿਚ ਸਨ ਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ ਕਿ ਬੀਤੀ ਰਾਤ ਪਲਸ ਰੇਟ ਘੱਟ ਜਾਣ ਕਾਰਨ ਉਨ੍ਹਾਂ ਨੂੰ ਹਸਪਤਾਲ ਵਿਚ ਲਿਆਂਦਾ ਗਿਆ ਪਰ ਹੁਣ ਉਨ੍ਹਾਂ ਦਾ ਪਲਸ ਰੇਟ ਠੀਕ ਹੈ। ਉਨ੍ਹਾਂ ਦੱਸਿਆ ਕਿ ਡਾਕਟਰਾਂ ਅਨੁਸਾਰ ਉਨ੍ਹਾਂ ਨੂੰ ਇਕ ਦੋ ਦਿਨ ਹੋਰ ਹਸਪਤਾਲ ਦੇ ਵਿਚ ਇਲਾਜ ਲਈ ਰੱਖਿਆ ਜਾ ਸਕਦਾ ਹੈ। ਉਹਨਾਂ ਦੱਸਿਆ ਕਿ ਉਹ ਠੀਕ ਹੋਣ ਤੋਂ ਬਾਅਦ ਪੰਜਾਬ ਦੇ ਹੜ੍ਹ ਪੀੜਤਾਂ ਕੋਲ ਜਾ ਕੇ ਉਨ੍ਹਾਂ ਦਾ ਹਾਲ ਚਾਲ ਜਾਣਣਗੇ। ਉਨ੍ਹਾਂ ਇਹ ਵੀ ਕਿਹਾ ਕਿ ਭਾਵੇਂ ਮੁੱਖ ਮੰਤਰੀ ਸਰੀਰਕ ਤੌਰ ’ਤੇ ਬਿਮਾਰ ਹਨ ਪਰ ਉਨ੍ਹਾਂ ਦਾ ਧਿਆਨ ਹੜ੍ਹ ਪੀੜਤਾਂ ਵੱਲ ਹੀ ਹੈ।

More Stories
ਪੁਲਿਸ ਅਤੇ ਗੈਂਗਸਟਰ ਦਰਮਿਆਨ ਹੋਏ ਮੁਕਾਬਲੇ ’ਚ ਗੈਂਗਸਟਰ ਗੋਲੀ ਲੱਗਣ ਨਾਲ ਜ਼ਖਮੀ
ਤਿਉਹਾਰਾਂ ਤੋਂ ਪਹਿਲਾਂ ਮਿਲਾਵਟਖੋਰਾਂ ਖ਼ਿਲਾਫ਼ ਕਾਰਵਾਈ, ਉੱਲੀ ਲੱਗੀ ਕਰੀਬ 200 ਕਿਲੋ ਖੋਆ ਬਰਫ਼ੀ ਬਰਾਮਦ
ਡੇਰਾ ਬਾਬਾ ਨਾਨਕ ‘ਚ ਵੱਡੀ ਵਾਰਦਾਤ, ਸਰਪੰਚ ਦੇ ਛੋਟੇ ਭਰਾ ਦਾ ਗੋਲੀਆਂ ਮਾਰ ਕੇ ਕਤਲ